Home /punjab /

Sri Anandpur Sahib: ਸਰਕਾਰੀ ਡਿਗਰੀ ਕਾਲਜ ਵਿੱਚ ਰਜਿਸਟ੍ਰੇਸ਼ਨ ਸ਼ੁਰੂ  

Sri Anandpur Sahib: ਸਰਕਾਰੀ ਡਿਗਰੀ ਕਾਲਜ ਵਿੱਚ ਰਜਿਸਟ੍ਰੇਸ਼ਨ ਸ਼ੁਰੂ  

File Photo

File Photo

ਸ੍ਰੀ ਆਨੰਦਪੁਰ ਸਾਹਿਬ , ਰੂਪਨਗਰ : ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਵਿਦਿਆਰਥਣਾ ਨੂੰ ਉਚੇਰੀ ਸਿੱਖਿਆ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਦੂਰ ਦੂਰਾਡੇ ਪੇਂਡੂ ਖੇਤਰਾਂ ਵਿੱਚ ਵੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਸਹੂਲਤਾ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਇੱਕ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਕਾਲਜ ਮਹੈਣ ਵਿਖੇ ਬੀ.ਏ. ਭਾਗ ਪਹਿਲਾ ਅਤੇ ਬੀ.ਕਾਮ ਭਾਗ ਪਹਿਲਾ ਲਈ ਦਾਖਲਾ ਲੈਣ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਸ੍ਰੀ ਆਨੰਦਪੁਰ ਸਾਹਿਬ , ਰੂਪਨਗਰ : ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਵਿਦਿਆਰਥਣਾ ਨੂੰ ਉਚੇਰੀ ਸਿੱਖਿਆ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਦੂਰ ਦੂਰਾਡੇ ਪੇਂਡੂ ਖੇਤਰਾਂ ਵਿੱਚ ਵੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਸਹੂਲਤਾ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਇੱਕ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਕਾਲਜ ਮਹੈਣ ਵਿਖੇ ਬੀ.ਏ. ਭਾਗ ਪਹਿਲਾ ਅਤੇ ਬੀ.ਕਾਮ ਭਾਗ ਪਹਿਲਾ ਲਈ ਦਾਖਲਾ ਲੈਣ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।

ਰਜਿਸਟਰ੍ਰੇਸ਼ਨ ਕਰਵਾਉਣ ਦੇ ਚਾਹਵਾਨ ਵਿਦਿਆਰਥੀ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ : admission.punjab.gov.in ‘ਤੇ ਅਪਲਾਈ ਕਰ ਸਕਦੇ ਹਨ I ਪ੍ਰਿੰਸੀਪਲ ਸੀਮਾ (ਸਰਕਾਰੀ ਕਾਲਜ ਮਹੈਣ) ਦੀ ਅਗਵਾਈ ਵਿੱਚ ਵਿਦਿਆਥੀਆਂ ਦੇ ਦਾਖ਼ਲੇ ਲਈ ਹੈਲਪ- ਡੈਸਕ ਬਣਾਇਆ ਗਿਆ ਹੈ । ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਦਾਖਲਾ ਕੋਆਰਡੀਨੇਟਰ ਪ੍ਰੋ: ਵਿਪਨ ਕੁਮਾਰ. ਮੋਬਾਈਲ ਨੰ: 86996-59773, ਪ੍ਰੋ: ਬੌਬੀ, ਮੋਬਾਈਲਨੰ: 78376-40101 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਦਾਖ਼ਲੇ ਸਬੰਧੀ ਜਾਣਕਾਰੀ ਫ਼ੋਨ 'ਤੇ ਕਿਸੇ ਸਮੇਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ, ਜਦ ਕਿ ਕਾਲਜ ਦਾ ਸਮਾਂ ਸਵੇਰੇ 09:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 03:40 ਵਜੇ ਤੱਕ ਹੈ । ਇੱਥੇ ਇਹ ਵੀ ਵਰਨਣਯੋਗ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਦਾਖਲਾ ਫ਼ੀਸ ਆਮ ਲੋਕਾਂ ਦੀ ਪਹੁੰਚ ਵਿੱਚ ਹੈ । ਐਸ.ਸੀ/ ਐਸ.ਟੀ ਅਤੇ ਓ.ਬੀ.ਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੀ ਵਿਵਸਥਾ ਹੈ । ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਇਸ ਕਾਲਜ ਵਿੱਚ ਦਾਖ਼ਲੇ ਦਾ ਸੁਨਹਿਰਾ ਅਵਸਰ ਮਿਲਿਆ ਹੈ ।

Published by:rupinderkaursab
First published:

Tags: Punjab, Ropar