Home /punjab /

SSP ਸੰਦੀਪ ਗਰਗ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਦਿੱਤੇ ਆਦੇਸ਼

SSP ਸੰਦੀਪ ਗਰਗ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਦਿੱਤੇ ਆਦੇਸ਼

ਜਾਣਕਾਰੀ ਦਿੰਦੇ ਹੋਏ ਰੂਪਨਗਰ ਦੇ ਐਸਐਸਪੀ ਸੰਦੀਪ ਗਰਗ  

ਜਾਣਕਾਰੀ ਦਿੰਦੇ ਹੋਏ ਰੂਪਨਗਰ ਦੇ ਐਸਐਸਪੀ ਸੰਦੀਪ ਗਰਗ  

ਰੂਪਨਗਰ : ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਜੜੋਂ ਖਤਮ ਕਰਨ ਦੇ ਮੰਤਵ ਨਾਲ ਅੱਜ ਮਿੰਨੀ ਸਕਤਰੇਤ ਦੇ ਕਮੇਟੀ ਰੂਮ ਵਿੱਚ ਉੱਚ ਪੱਧਰੀ ਮੀਟਿੰਗ ਹੋਈ । ਇਸ ਮੀਟਿੰਗ ਵਿਚ ਐਸ ਐਸ ਪੀ ਡਾਕਟਰ ਸੰਦੀਪ ਕੁਮਾਰ ਗਰਗ ਨੇ ਡੀ ਐਸ ਪੀਜ਼ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਨਾਲ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਰਵਾਈ ਕੀਤੀ ਜਾਵੇ ਅਤੇ ਇਸ ਮੁਹਿੰਮ ਤਹਿਤ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।

ਹੋਰ ਪੜ੍ਹੋ ...
 • Share this:
  ਸੁੱਖਵਿੰਦਰ ਸਾਕਾ

  ਰੂਪਨਗਰ : ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਜੜੋਂ ਖਤਮ ਕਰਨ ਦੇ ਮੰਤਵ ਨਾਲ ਅੱਜ ਮਿੰਨੀ ਸਕਤਰੇਤ ਦੇ ਕਮੇਟੀ ਰੂਮ ਵਿੱਚ ਉੱਚ ਪੱਧਰੀ ਮੀਟਿੰਗ ਹੋਈ =। ਇਸ ਮੀਟਿੰਗ ਵਿਚ ਐਸ ਐਸ ਪੀ ਡਾਕਟਰ ਸੰਦੀਪ ਕੁਮਾਰ ਗਰਗ ਨੇ ਡੀ ਐਸ ਪੀਜ਼ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਨਾਲ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਰਵਾਈ ਕੀਤੀ ਜਾਵੇ ਅਤੇ ਇਸ ਮੁਹਿੰਮ ਤਹਿਤ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।

  ਉਨ੍ਹਾਂ ਕਿਹਾ ਕਿ ਡੀ ਐਸ ਪੀਜ਼ ਆਪ ਨਿੱਜੀ ਤੌਰ 'ਤੇ ਮਾਈਨਿੰਗ ਅਤੇ ਡੀ-ਸਿਲਟਿੰਗ ਵਾਲੀਆਂ ਥਾਵਾਂ ‘ਤੇ ਜਾ ਕੇ ਚੈਕਿੰਗ ਕਰਨ। ਗੈਰ-ਕਾਨੂੰਨੀ ਮਾਈਨਿੰਗ ਨੂੰ ਜੜੋਂ ਖਤਮ ਕਰਨ ਲਈ ਸਾਰੇ ਵਿਭਾਗਾਂ ਨੂੰ ਸੰਯੁਕਤ ਰੂਪ ਵਿੱਚ ਕੰਮ ਕਰਨਾ ਅਤਿ ਜਰੂਰੀ ਹੈ ਜਿਸ ਲਈ ਇਹ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਹੈ । ਮੀਟਿੰਗ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਤਿਆਰ ਕੀਤੀ ਗਈ ਨੀਤੀ ਤਹਿਤ ਸਬੰਧਿਤ ਪੁਲਿਸ ਅਧਿਕਾਰੀ ਕੰਮ ਕਰਨ ਅਤੇ ਕਿਸੇ ਵੀ ਪੱਧਰ ਉਤੇ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਨਾ ਹੋਣ ਦੇਣ।

  ਐਸ ਐਸ ਪੀ ਨੇ ਮੀਟਿੰਗ ਵਿੱਚ ਹਾਜ਼ਰ ਮਾਈਨਿੰਗ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਲਦ ਮਾਈਨਿੰਗ ਅਤੇ ਡੀ-ਸਿਲਟਿੰਗ ਵਾਲਿਆਂ ਥਾਵਾਂ ਦੀ ਨਿਸ਼ਾਨਦੇਹੀ ਕਰਨ ਅਤੇ ਜਿਸਦੀ ਜਾਣਕਾਰੀ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮਾਈਨਿੰਗ ਕਰਨ ਦੀ ਪ੍ਰਕਿਰਿਆ ਦੇ ਨਿਰਧਾਰਿਤ ਸਮੇਂ ਦੌਰਾਨ ਹੀ ਮਾਈਨਿੰਗ ਕੀਤੀ ਜਾਵੇ ਅਤੇ ਇਸੇ ਤਰ੍ਹਾਂ ਹੀ ਡੀ-ਸਿਲਟਿੰਗ ਕਰਨ ਸਮੇਂ ਵੀ ਇਸ ਦਾ ਧਿਆਨ ਰੱਖਿਆ ਜਾਵੇ । ਜੇਕਰ ਨਿਰਧਾਰਿਤ ਸਮੇਂ ਦੀ ਕੋਈ ਉਲੰਘਣਾ ਕਰਦਾ ਪਾਇਆ ਜਾਂਦਾ ਤਾਂ ਪੁਲਿਸ ਵਿਭਾਗ ਉਸ ਖਿਲਾਫ ਮੌਕੇ ਉੱਤੇ ਕਾਰਵਾਈ ਕਰੇਗੀ ਅਤੇ ਮਸ਼ੀਨਿਰੀ ਨੂੰ ਜਬਤ ਕੀਤਾ ਜਾਵੇਗਾ।

  ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਦੀ ਸਖਤੀ ਨਾਲ ਕਾਫੀ ਹੱਦ ਤੱਕ ਨਜ਼ਾਇਜ਼ ਮਾਈਨਿੰਗ ਰੁਕੀ ਹੈ ਪਰ ਇਸ ਨੂੰ ਮੁਕੰਮਲ ਤੌਰ ਉੱਤੇ ਰੋਕਣ ਲਈ ਨਿਸ਼ਾਨਦੇਹੀ ਦੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕੀਤਾ ਜਾਵੇ ਮਾਈਨਿੰਗ ਵਿਭਾਗ ਦੇ ਐਸ.ਡੀ.ਓਜ਼ ਦੀ ਜ਼ਿੰਮੇਵਾਰੀ ਹੈ ਕਿ ਉਹ ਸਬੰਧਿਤ ਐਸ.ਡੀ.ਐਮ ਅਤੇ ਡੀ.ਐਸ.ਪੀ. ਨੂੰ ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਦੀ ਜਾਣਕਾਰੀ ਦੇਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਪਤਾ ਲੱਗ ਸਕੇ ਕਿ ਗੈਰ ਕਾਨੂੰਨੀ ਮਾਈਨਿੰਗ ਕਿੱਥੇ ਹੋ ਰਹੀ ਹੈ।
  Published by:rupinderkaursab
  First published:

  Tags: ILLEGAL MINING, Punjab, SSP

  ਅਗਲੀ ਖਬਰ