Home /punjab /

ਸਬਸਿਡੀ ‘ਤੇ ਕਿਸਾਨਾਂ ਨੂੰ ਆਨਲਾਈਨ ਮਿਲਣਗੇ ਬੇਹਤਰੀਨ ਕੁਆਲਟੀ ਦੇ ਬੀਜ

ਸਬਸਿਡੀ ‘ਤੇ ਕਿਸਾਨਾਂ ਨੂੰ ਆਨਲਾਈਨ ਮਿਲਣਗੇ ਬੇਹਤਰੀਨ ਕੁਆਲਟੀ ਦੇ ਬੀਜ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ ਉੱਤੇ ਬੀਜ ਉਪਲੱਬਧ ਕਰਵਾਇਆ 

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ ਉੱਤੇ ਬੀਜ ਉਪਲੱਬਧ ਕਰਵਾਇਆ 

ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਕਣਕ ਦੀ ਫਸਲ ਦੇ ਉੱਨਤ 'ਤੇ ਵਧੀਆ ਬੀਜ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ http://agrimachinerypb.com ਦੀ ਸ਼ੁਰੂਆਤ ਕੀਤੀ ਗਈ ਹੈ।ਬਲਾਕ ਸ੍ਰੀ ਅਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਵਿਚ ਖੇਤੀਬਾੜੀ ਵਿਭਾਗ ਵਲੋਂ ਕਣਕ ਦੇ ਬੀਜ ਦੀਆਂ ਕਿਸਮਾਂ ਪੀ.ਬੀ.ਡਬਲਯੂ 343 ਉੱਨਤ, ਐਚ.ਡੀ 3086, ਐਚ.ਡੀ 3226 ਦਾ ਬੀਜ ਕਿਸਾਨਾਂ ਨੂੰ ਸਬਸਿਡੀ 'ਤੇ ਉਪਲੱਬਧ ਕਰਵਾਇਆ ਜਾ ਰਿਹਾ ਹੈ ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ, ਸ੍ਰੀ ਆਨੰਦਪੁਰ ਸਾਹਿਬ, ਨੰਗਲ ਡੈਮ :

ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਕਣਕ ਦੀ ਫਸਲ ਦੇ ਉੱਨਤ 'ਤੇ ਵਧੀਆ ਬੀਜ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ http://agrimachinerypb.com ਦੀ ਸ਼ੁਰੂਆਤ ਕੀਤੀ ਗਈ ਹੈ।ਬਲਾਕ ਸ੍ਰੀ ਅਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਵਿਚ ਖੇਤੀਬਾੜੀ ਵਿਭਾਗ ਵਲੋਂ ਕਣਕ ਦੇ ਬੀਜ ਦੀਆਂ ਕਿਸਮਾਂ ਪੀ.ਬੀ.ਡਬਲਯੂ 343 ਉੱਨਤ, ਐਚ.ਡੀ 3086, ਐਚ.ਡੀ 3226 ਦਾ ਬੀਜ ਕਿਸਾਨਾਂ ਨੂੰ ਸਬਸਿਡੀ 'ਤੇ ਉਪਲੱਬਧ ਕਰਵਾਇਆ ਜਾ ਰਿਹਾ ਹੈ ।

ਪੋਰਟਲ 'ਤੇ ਆਨਲਾਈਨ ਅਪਲਾਈਨ ਕਰਨ ਦੀ ਮਿਆਦ 8 ਨਵੰਬਰ 2021 ਤੱਕ ਵਧਾ ਦਿੱਤੀ ਗਈ ਹੈ । ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇੇ ਦੱਸਿਆ ਕਿ ਜਿਹੜੇ ਕਿਸਾਨ ਆਪ ਪੋਰਟਲ 'ਤੇ ਅਪਲਾਈ ਨਹੀ ਕਰ ਸਕਦੇ, ਉਹਨਾ ਦੀ ਮੱਦਦ ਖੇਤੀਬਾੜੀ ਵਿਭਾਗ ਵਲੋਂ ਕੀਤੀ ਜਾ ਰਹੀ ਹੈ । ਕਣਕ ਦੇ ਬੀਜ ਦੀ ਬਣਦੀ ਸਬਸਿਡੀ ਕਿਸਾਨਾਂ ਦੇ ਖਾਤੇ ਵਿਚ ਸਿੱਧੀ ਬੀ.ਟੀ ਰਾਹੀ ਟਰਾਂਸਫਰ ਕਰ ਦਿੱਤੀ ਜਾਵੇਗੀ । ਮਾਹਰਾਂ ਨੇ ਦੱਸਿਆ ਕਿ ਕਣਕ ਦੇ ਬੀਜ ਲੈਣ ਸਮੇਂ ਆਉਣ ਵਾਲੇ ਕਿਸਾਨਾਂ ਨੂੰ ਖੇਤਾਂ ਵਿਚ ਫਸਲਾਂ ਨੂੰ ਬੀਜਣ ਸਮੇਂ ਖੇਤ ਦੀ ਤਿਆਰੀ ਬਾਰੇ ਵੀ ਦੱਸਿਆ ਜਾਵੇਗਾ ।

ਉਨ੍ਹਾਂ ਨੇ ਕਿਹਾ ਕਿ ਮਿੱਤਰ ਕੀੜੇ ਫਸਲਾਂ ਲਈ ਲਾਹੇਵੰਦ ਹਨ, ਖੇਤਾਂ ਵਿਚ ਅੱਗ ਨਹੀ ਲਗਾਉਣੀ ਚਾਹੀਦੀ, ਇਸ ਨਾਲ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜਮੀਨ ਦੇ ਉਪਜਾਊ ਸ਼ਕਤੀ ਵੀ ਘੱਟਦੀ ਹੈ । ਆਧੁਨਿਕ ਟਕਨੋਲੋਜੀ ਦੀ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਕਿਸਾਨ ਆਪਣੀ ਆਰਥਿਕਤਾਂ ਨੂੰ ਮਜਬੂਤ ਕਰ ਸਕਦੇ ਹਨ ।

Published by:Amelia Punjabi
First published:

Tags: Paddy, Punjab, Punjab farmers, Punjab government, Ropar, Wheat