ਸੁੱਖਵਿੰਦਰ ਸਾਕਾ
ਨੰਗਲ ਡੈਮ, ਰੂਪਨਗਰ : ਸਰਕਾਰੀ ਆਈ ਟੀ ਆਈ ਨੰਗਲ ਵਿਖੇ ਚੱਲ ਰਹੇ ਵੱਖ ਵੱਖ ਕਿੱਤਾਮੁਖੀ ਕੋਰਸਾਂ ਲਈ ਉਮੀਦਵਾਰਾਂ ਵੱਲੋਂ ਵੱਖ ਵੱਖ ਦਾਖ਼ਲੇ ਲਈ ਦਿੱਤੀਆਂ ਗਈਆਂ ਅਰਜ਼ੀਆਂ ਦਾ ਪਹਿਲਾ ਰਾਊਂਡ ਸਮਾਪਤ ਹੋ ਗਿਆ। ਇਸ ਮੌਕੇ ਦਾਖ਼ਲੇ ਦੇ ਚਾਹਵਾਨ ਉਮੀਦਵਾਰਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਨੌਜਵਾਨਾਂ ਵਿੱਚ ਉਕਤ ਸੰਸਥਾ ਵਿੱਚ ਚੱਲ ਰਹੇ ਵੱਖ ਵੱਖ ਕਿੱਤਾ ਮੁਖੀ ਕੋਰਸਾਂ ਵਿੱਚ ਦਾਖਲਾ ਲੈਣ ਲਈ ਕਾਫੀ ਰੁਚੀ ਦੇਖੀ ਗਈ।
ਸੰਸਥਾ ਦੇ ਪ੍ਰਿੰਸੀਪਲ ਲਲਿਤ ਮੋਹਨ ਚੌਧਰੀ ਨੇ ਦੱਸਿਆ ਕਿ ਹੁਣ ਤੱਕ 484 ਉਮੀਦਵਾਰਾਂ ਦੀਆਂ ਅਰਜ਼ੀਆਂ ਆਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਦਾਖ਼ਲਾ ਲੈਣ ਲਈ ਭਾਰੀ ਉਤਸ਼ਾਹ ਹੈ । ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਹੋਣ ਵਾਲੀ ਦਾਖ਼ਲਿਆਂ ਲਈ ਟ੍ਰੇਨਿੰਗ ਅਫਸਰ ਨਰੋਤਮ ਲਾਲ ਅਤੇ ਟ੍ਰੇਨਿੰਗ ਅਫਸਰ ਗੁਰਨਾਮ ਸਿੰਘ ਭੱਲੜੀ ਨੂੰ ਮੁੱਖ ਇੰਚਾਰਜ ਲਗਾਇਆ ਗਿਆ ਹੈ ਜੋ ਆਪਣੀ ਟੀਮ ਨਾਲ ਵਧੀਆ ਕੰਮ ਕਰ ਰਹੇ ਹਨ।
ਦਾਖ਼ਲਾ ਇੰਚਾਰਜ ਟ੍ਰੇਨਿੰਗ ਅਫਸਰ ਗੁਰਨਾਮ ਸਿੰਘ ਭੱਲੜੀ ਨੇ ਦੱਸਿਆ ਕੇ ਦਾਖ਼ਲਿਆਂ ਨੂੰ ਸਿਰੇ ਚੜ੍ਹਾਉਣ ਲਈ ਪ੍ਰਿੰਸੀਪਲ ਲਲਿਤ ਮੋਹਨ ਦੀਆਂ ਹਦਾਇਤਾਂ 'ਤੇ ਵਧੀਆ ਸੁਚਾਰੂ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ । ਉੱਥੇ ਟ੍ਰੇਨਿੰਗ ਅਫ਼ਸਰ ਨਰੋਤਮ ਲਾਲ ਅਤੇ ਦਫ਼ਤਰੀ ਸੁਪਰਡੈਂਟ ਹਰਵਿੰਦਰ ਸਿੰਘ ਕਾਹਲੋਂ ਆਨਲਾਈਨ ਦਾਖਲਿਆਂ ਦਾ ਕੰਮ ਦੇਖ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Admissions, Punjab, Ropar