Home /punjab /

ਦੇਸ਼ ਦਾ ਭਵਿੱਖ ਅੱਜ ਸਾਡੇ ਸਕੂਲਾਂ ਦੇ ਕਲਾਸ ਰੂਮ ਵਿੱਚ ਹੈ: Harjot Singh Bains

ਦੇਸ਼ ਦਾ ਭਵਿੱਖ ਅੱਜ ਸਾਡੇ ਸਕੂਲਾਂ ਦੇ ਕਲਾਸ ਰੂਮ ਵਿੱਚ ਹੈ: Harjot Singh Bains

ਸਕੂਲ ਦੇ ਦੌਰੇ ਦੌਰਾਨ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ  

ਸਕੂਲ ਦੇ ਦੌਰੇ ਦੌਰਾਨ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ  

ਨੰਗਲ ਡੈਮ , ਰੂਪਨਗਰ : ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਨੰਗਲ ਦੌਰੇ ਦੌਰਾਨ ਇਲਾਕੇ ਦੇ ਵੱਖ ਵੱਖ ਵਿੱਦਿਅਕ ਸੰਸਥਾਵਾਂ ਅਤੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣ ਦੇ ਨਿਰਦੇਸ ਦਿੱਤੇ । ਉਨ੍ਹਾਂ ਨੇ ਵਿੱਦਿਅਕ ਅਦਾਰਿਆਂ ਦੇ ਦੌਰੇ ਦੌਰਾਨ ਸਿੱਖਿਆ ਸੁਧਾਰ 'ਤੇ ਜੋਰ ਦਿੱਤਾ ਅਤੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ ਸਾਫ ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਨੰਗਲ ਡੈਮ , ਰੂਪਨਗਰ : ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਨੰਗਲ ਦੌਰੇ ਦੌਰਾਨ ਇਲਾਕੇ ਦੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਅਤੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣ ਦੇ ਨਿਰਦੇਸ ਦਿੱਤੇ । ਉਨ੍ਹਾਂ ਨੇ ਵਿੱਦਿਅਕ ਅਦਾਰਿਆਂ ਦੇ ਦੌਰੇ ਦੌਰਾਨ ਸਿੱਖਿਆ ਸੁਧਾਰ 'ਤੇ ਜੋਰ ਦਿੱਤਾ ਅਤੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ ਸਾਫ ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ।

ਸ਼ਹਿਰ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਸਹਿਰ ਦੇ ਵੱਖ ਵੱਖ ਖੇਤਰਾਂ ਵਿਚ ਉੱਗੀਆਂ ਵੱਡੀਆ ਝਾੜੀਆਂ ਤੁਰੰਤ ਸਾਫ ਕਰਵਾਉਣ ਦੇ ਹੁਕਮ ਦਿੱਤੇ । ਕੈਬਨਿਟ ਮੰਤਰੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਲਈ ਹਰ ਤਰ੍ਹਾਂ ਦੇ ਢੁਕਵੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ, ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਭ ਦਾ ਮੋਲਿਕ ਅਧਿਕਾਰ ਹੈ ਅਤੇ ਵਿਦਿਆਰਥੀਆਂ ਲਈ ਢੁਕਵਾਂ ਵਾਤਾਵਰਣ ਹੋਣਾ ਬੇਹੱਦ ਜਰੂਰੀ ਹੈ । ਉਨ੍ਹਾਂ ਨੇ ਸਕੂਲ ਦੇ ਪ੍ਰਾਇਮਰੀ ਤੇ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਨਾਲ ਬਹੁਤ ਹੀ ਸੁਖਾਵੇ ਵਾਤਾਵਰਣ ਵਿੱਚ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋ ਪ੍ਰਾਪਤ ਕੀਤੀ ਜਾ ਰਹੀ ਸਿੱਖਿਆ ਬਾਰੇ ਜਾਣਕਾਰੀ ਹਾਸਲ ਕੀਤੀ।

ਸਿੱਖਿਆ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਤੋਂ ਮੁਸ਼ਕਿਲਾਂ ਅਤੇ ਲੋੜੀਦੀਆਂ ਸਹੂਲਤਾਂ ਬਾਰੇ ਪੁੱਛਣ ਉਪਰੰਤ ਭਰੋਸਾ ਦਿੱਤਾ ਕਿ ਇਸ ਸਕੂਲ ਨੂੰ ਬਹੁਤ ਜਲਦੀ ਨਵੀਂ ਇਮਾਰਤ ਬਣਾ ਕੇ ਦੇਣ ਦੇ ਯਤਨ ਕਰਾਂਗੇ । ਉਨ੍ਹਾਂ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਕਲਾਸ ਰੂਮ ਵਿਚ ਬੈਠੇ ਹਨ, ਉਨ੍ਹਾਂ ਨੇ ਹੀ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨਾ ਹੈ, ਸਾਡਾ ਭਵਿੱਖ ਸਾਡੇ ਸਕੂਲਾਂ ਵਿੱਚ ਹੈ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗਾ ਮਾਹੌਲ ਮਿਲਣਾ ਚਾਹੀਦਾ ਹੈ, ਇਸ ਨਾਲ ਉਹ ਉਸਾਰੂ ਸੋਚ ਰੱਖ ਕੇ ਅੱਗੇ ਵਧਣਗੇ।

ਕੈਬਨਿਟ ਮੰਤਰੀ ਨੇ ਸਕੂਲ ਮੁਖੀ ਬਲਵਿੰਦਰ ਕੌਰ ਤੇ ਅਧਿਆਪਕ ਭਾਰਤੀ ਤੋਂ ਸਕੂਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਉਨ੍ਹਾਂ ਨੇ ਗੰਭੀਰਪੁਰ ਅਤੇ ਹੋਰ ਆਲੇ ਦੁਆਲੇ ਦੇ ਵਿਦਿੱਅਕ ਅਦਾਰਿਆ ਬਾਰੇ ਜਾਣਕਾਰੀ ਲੈਣ ਉਪਰੰਤ ਭਰੋਸਾ ਦਿੱਤਾ ਕਿ ਜਲਦੀ ਪੰਜਾਬ ਦੇ ਵਿੱਦਿਅਕ ਅਦਾਰਿਆਂ ਨੂੰ ਨਮੂਨੈ ਦੇ ਵਿੱਦਿਅਕ ਅਦਾਰੇ ਵਜੋਂ ਵਿਕਸਤ ਕੀਤਾ ਜਾਵੇਗਾ । ਸਰਕਾਰੀ ਸਕੂਲਾਂ ਦਾ ਪੱਧਰ ਕਾਨਵੈਂਟ ਤੇ ਮਾਡਲ ਸਕੂਲਾਂ ਤੋਂ ਬਿਹਤਰ ਹੋਵੇਗਾ । ਉਨ੍ਹਾਂ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ਦਾ ਵਾਅਦਾ ਕੀਤਾ ਹੈ, ਉਹ ਜਲਦੀ ਪੂਰਾ ਹੋਵੇਗਾ।

Published by:rupinderkaursab
First published:

Tags: Punjab, Ropar