ਸੁੱਖਵਿੰਦਰ ਸਾਕਾ
ਰੂਪਨਗਰ :- ਪੰਜਾਬ ਸਰਕਾਰ ਤੋਂ ਖਫ਼ਾ ਹੋਏ ਰੂਪਨਗਰ ਦਫ਼ਤਰ ਕਰਮਚਾਰੀ ਯੂਨੀਅਨ ਦੀ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਦੋ ਦਿਨਾਂ ਕਲਮ ਛੋੜ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ । ਗੱਲਬਾਤ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਕੱਲ 04 ਅਗਸਤ ਨੂੰ ਸਮੂਹਿਕ ਤੌਰ 'ਤੇ ਛੁੱਟੀ ਲੈ ਕੇ ਸਮੂਹ ਮੁਲਾਜ਼ਮ ਕਾਂਗੜ (ਬਠਿੰਡਾ) ਵਿਖੇ ਸੂਬਾ ਪੱਧਰੀ ਰੋਸ ਰੈਲੀ ਵਿੱਚ ਸ਼ਾਮਲ ਹੋ ਕੇ ਮਾਲ ਮੰਤਰੀ ਦੀ ਕੋਠੀ ਦਾ ਘੇਰਾਓ ਵੀ ਕਰਨਗੇ। ਇਸ ਦੇ ਚੱਲਦੇ ਰੂਪਨਗਰ ਡੀ.ਸੀ. ਦਫ਼ਤਰ ਦੇ ਸਮੂਹ ਕਰਮਚਾਰੀ, ਉਪ ਮੰਡਲ ਮੈਜਿਸਟ੍ਰੇਟ ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਦੇ ਕਰਮਚਾਰੀ ਦੂਜੇ ਦਿਨ ਵੀ ਸਵੇਰੇ ਅੱਠ ਵਜੇ ਤੋਂ ਕਲਮਛੋੜ ਹੜਤਾਲ 'ਤੇ ਰਹੇ।
ਇਸ ਦੌਰਾਨ ਸਮੂਹ ਕਰਮਚਾਰੀਆਂ ਵੱਲੋਂ ਜਿਲ੍ਹਾ ਹੈੱਡ ਕੁਆਟਰ ਤੇ ਡੀ.ਸੀ. ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਅਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਗਈ। ਡੀ.ਸੀ. ਦਫ਼ਤਰ, ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਤਹਿਸੀਲ ਦਫ਼ਤਰ ਵਿੱਚ ਅੱਜ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਕੰਮ ਨਹੀਂ ਕੀਤਾ ਗਿਆ। ਜਿਸ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪਿਆ । ਜਿਸਦੇ ਚੱਲਦਿਆਂ ਆਮ ਜਨਤਾ ਨੂੰ ਬਿਨ੍ਹਾਂ ਕੰਮ ਕਰਵਾਏ ਨਿਰਾਸ਼ ਵਾਪਸ ਘਰਾਂ ਨੂੰ ਮੁੜਨਾ ਪਿਆ। ਰੋਜ਼ਾਨਾ ਕੰਮਾਂ ਵਿੱਚ ਮੈਰਿਜ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਇਨਕਮ ਸਰਟੀਫਿਕੇਟ ਅਤੇ ਰਜਿਸ਼ਟ੍ਰੇਸ਼ਨ ਦੇ ਕੰਮ ਮੁੱਖ ਤੌਰ \'ਤੇ ਸ਼ਾਮਲ ਹਨ। ਇਸ ਦੌਰਾਨ ਯੂਨੀਅਨ ਪ੍ਰਧਾਨ ਜਸਵੀਰ ਸਿੰਘ ਨੇ ਗੱਲ ਕਰਦੇ ਹੋਏ ਕਿਹਾ ਕਿ ਸਮੂਹ ਮੁਲਾਜ਼ਮਾਂ ਵੱਲੋਂ ਦੋ ਦਿਨੀ ਕਲਮ ਛੋਡ਼ ਹਡ਼ਤਾਲ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਅੱਜ ਦੂਜੇ ਦਿਨ ਵੀ ਹਡ਼ਤਾਲ ਕੀਤੀ ਜਾ ਰਹੀ ਹੈ ।
ਉਨ੍ਹਾਂ ਕਿਹਾ ਕਿ ਜੇ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨਦੀ ਅਤੇ ਜੋ ਲੰਗੜਾ ਪੇ ਕਮਿਸ਼ਨ ਲਾਗੂ ਕੀਤਾ ਗਿਆ ਉਸਦੇ ਵਿੱਚ ਸੋਧ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ।
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Government job, Protest, Ropar