ਸੁੱਖਵਿੰਦਰ ਸਾਕਾ
ਨੰਗਲ ਡੈਮ, ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਦਿੱਲੀ ਏਅਰਪੋਰਟ ਲਈ ਸੁਪਰ ਲਗਜ਼ਰੀ ਵੋਲਵੋ ਬੱਸ ਸਰਵਿਸ ਸ਼ੁਰੂ ਕਰਨ ਦੇ ਫੈਸਲੇ ਕਾਰਨ ਪੰਜਾਬ ਦੇ ਲੋਕਾਂ ਦੀ ਲੰਮੇਂ ਸਮੇਂ ਦੀ ਮੰਗ ਪੂਰੀ ਹੋਈ ਹੈ ਅਤੇ ਇਹ ਬੱਸ ਸਰਵਿਸ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ । ਇਹ ਪ੍ਰਗਟਾਵਾ ਦੀਪਕ ਸੋਨੀ ਭਨੂਪਲੀ, ਪ੍ਰਿੰਸ ਉੱਪਲ, ਰਾਹੁਲ ਸੋਨੀ, ਜਸਬੀਰ ਸਿੰਘ ਅਰੋੜਾ , ਜਸਪ੍ਰੀਤ ਜੇ.ਪੀ, ਜਸਵਿੰਦਰ ਨੰਗਲੀ, ਮਨੂੰ ਪੁਰੀ, ਗੋਰਵ, ਹਿਤੇਸ ਨੱਡਾ ਤੇ ਮੰਗਲ ਸੈਣੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਧੰਨਵਾਦ ਕਰਦੇ ਹੋਏ ਕੀਤਾ।
ਉਨ੍ਹਾਂ ਨੇ ਕਿਹਾ ਕਿ 15 ਜੂਨ ਤੋਂ ਏਅਰ ਕੰਡੀਸ਼ਨ ਸੁਪਰ ਲਗਜ਼ਰੀ ਵੋਲਵੋ ਬੱਸ ਸਰਵਿਸ ਨੂੰ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਚਲਾਇਆ ਗਿਆ ਹੈ, ਜੋ ਇੱਕ ਸ਼ਲਾਘਾਯੋਗ ਉਪਰਾਲਾ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋ ਇਹ ਲੰਮੇਂ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਪ੍ਰਾਈਵੇਟ ਬੱਸਾਂ ਵਾਲਿਆਂ ਵੱਲੋਂ ਮਨਮਰਜੀ ਦੇ ਵਸੂਲ ਕੀਤੇ ਕਰਾਏ ਤੋਂ ਰਾਹਤ ਮਿਲ ਸਕੇ ।ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬੀਆਂ ਦੀ ਇਸ ਮੰਗ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਲੋਕਾਂ ਦੀ ਮੰਗ ਪੂਰੀ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਦਿੱਲੀ ਏਅਰ ਪੋਰਟ ਤੱਕ ਜਾਣ ਤੇ ਆਉਣ ’ਤੇ ਸਹਿਮਤੀ ਪ੍ਰਗਟਾਈ ਅਤੇ ਪੰਜਾਬ ਸਰਕਾਰ ਨੇ ਇਹ ਬੱਸ ਸਰਵਿਸ ਸ਼ੁਰੂ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਵਿੱਚ ਟਿਕਟ ਹਾਸਲ ਕਰਨੀ ਆਨ ਲਾਈਨ ਪ੍ਰਕਿਰਿਆ ਹੈ, ਇਸ ਸਹੂਲਤ ਕਾਰਨ ਪੰਜਾਬੀ ਵਿਦੇਸ਼ਾਂ ਵਿੱਚ ਬੈਠੇ ਹੀ ਆਨਲਾਈਨ ਟਿਕਟਾਂ ਹਾਸਲ ਕਰ ਸਕਣਗੇ । ਉਨ੍ਹਾਂ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਵਿਦੇਸ਼ਾਂ ਵਿੱਚ ਆਉਣ ਜਾਣ ਵਾਲੇ ਲੋਕ ਇਹ ਜਾਣਦੇ ਹਨ ਕਿ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸ ਸਰਵਿਸ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਾਲਿਆਂ ਵੱਲੋਂ ਪੰਜਾਬੀਆਂ ਦੀ ਲੁੱਟ ਦੀਆਂ ਸ਼ਿਕਾਇਤਾ ਆਉਦੀਆਂ ਸਨ, ਜੋ ਹੁਣ ਬੰਦ ਹੋਣਗੀਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਨੇ ਹਮੇਸ਼ਾਂ ਲੋਕ ਹਿੱਤਾਂ ਨੂੰ ਮੁੱਖ ਰੱਖਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਾਫ ਸੁਥਰਾ ਪ੍ਰਸਾਸ਼ਨ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਲੋਕਹਿੱਤ ਵਿਚ ਵੱਡੇ ਫੈਸਲੇ ਲਏ ਜਾ ਰਹੇ ਹਨ, ਗਰੰਟੀਆਂ ਪੂਰੀਆ ਹੋ ਰਹੀਆਂ ਹਨ, ਬਦਲਾਓ ਨਜ਼ਰ ਆ ਰਿਹਾ ਹੈ, ਰੰਗਲਾ ਪੰਜਾਬ ਬਣਾਉਣ ਦਾ ਸੁਨਹਿਰਾ ਸਮਾਂ ਆ ਗਿਆ ਹੈ, ਸਾਡੇ ਆਗੂ ਪੂਰੀ ਮਿਹਨਤ, ਲਗਨ, ਇਮਾਨਦਾਰੀ ਨਾਲ ਦਿਨ ਰਾਤ ਕੰਮ ਕਰ ਰਹੇ ਹਨ, ਇਸ ਦੀ ਚਹੁੰ ਪਾਸੀਓ ਸ਼ਲਾਘਾ ਹੋ ਰਹੀ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Bhagwant Mann, Punjab, Ropar