ਸੁੱਖਵਿੰਦਰ ਸਾਕਾ
ਨੂਰਪੁਰ ਬੇਦੀ, ਰੂਪਨਗਰ : ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਕਮਿਊਨਿਟੀ ਦੀ ਮਹਾਂਮਾਰੀ ਦੌਰਾਨ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਪੂਰਾ ਕਰਨ ਲਈ 2 ਤੋਂ 8 ਮਈ ਤੱਕ ਇੰਨਟੈਂਸੀਫਾਇਡ ਮਿਸ਼ਨ ਇੰਦਰਧਨੁਸ਼ ਤੀਸਰੇ ਰਾਊਂਡ ਦੀ ਸ਼ੁਰੂਆਤ ਹੋ ਚੁੱਕੀ ਹੈ । ਉਨ੍ਹਾਂ ਨੇ ਕਿਹਾ ਕਿ ਸਪੈਸ਼ਲ ਮੁਫਤ ਟੀਕਾਕਰਨ ਮੁਹਿੰਮ ਚਲਾ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ, ਜੋ ਕਿ ਕੋਵਿਡ ਮਹਾਂਮਾਰੀ ਦੌਰਾਨ ਜਾਂ ਕਿਸੇ ਹੋਰ ਕਾਰਨ ਟੀਕਾਕਰਣ ਕਰਵਾਉਣ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਕਵਰ ਕੀਤਾ ਜਾ ਰਿਹਾ ਹੈ।
ਇਸ ਮਿਸ਼ਨ ਤਹਿਤ ਫਰਵਰੀ 2020 ਤੋਂ ਬਾਅਦ ਪੈਦਾ ਹੋਏ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਤਹਿਤ ਕੋਵਿਡ-19 ਦੀ ਬਿਮਾਰੀ ਕਰਕੇ ਰੋਜ਼ਾਨਾ ਟੀਕਾਕਰਨ ਲਈ ਜੋ ਲੋਕ ਪ੍ਰਭਾਵਿਤ ਹੋਏ ਹਨ, ਉਨ੍ਹਾਂ ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ l ਉਨ੍ਹਾਂ ਕਿਹਾ ਕਿ ਕੈਂਪ ਹਾਈ ਰਿਸਕ ਏਰੀਆ, ਮਾਈਗਰੇਟਰੀ ਆਬਾਦੀ, ਭੱਠੇ ,ਉਸਾਰੀ ਅਧੀਨ ਇਮਾਰਤਾਂ, ਪਰਵਾਸੀ ਇਲਾਕਿਆਂ ਆਦਿ ਵਿੱਚ ਲਗਾਏ ਜਾ ਰਹੇ ਹਨ।
ਇਸ ਦੌਰਾਨ ਨਵਜੰਮੇ ਬੱਚੇ ਜਿਹੜੇ ਘਰਾਂ ਵਿੱਚ ਪੈਦਾ ਹੋਏ ਹਨ, ਉਨ੍ਹਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਤਪਦਿਕ, ਪੋਲੀਓ, ਗਲ ਘੋਟੂ, ਖਾਂਸੀ, ਪੀਲੀਆ, ਟੈਟਨੈੱਸ, ਨਮੂਨੀਆ, ਦਿਮਾਗੀ ਬੁਖਾਰ, ਖਸਰਾ, ਰੁਬੇਲਾ ਅਤੇ ਆਂਧਰਾ ਤਲੇ ਵਰਗੀਆਂ ਬੀਮਾਰੀਆਂ ਤੋਂ ਬਚਾਅ ਸਬੰਧੀ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ l ਲੋਕਾਂ ਨੂੰ ਆਪਣੀ ਸਾਫ਼ ਸਫ਼ਾਈ ਅਤੇ ਆਪਣੇ ਆਲੇ ਦੁਆਲੇ ਸਾਫ ਸਫਾਈ ਰੱਖਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ l
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: COVID-19, Punjab, Vaccination