Home /News /punjab /

ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਉਪ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਉਪ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਉਪ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਉਪ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ

ਅਕਾਲੀ ਦਲ ਦੇ ਪ੍ਰਧਾਨ ਨੇ ‘ਪੰਥ’ ਨੂੰ ਬੀਬਾ ਕਮਲਦੀਪ ਰਾਜੋਆਣਾ ਦੀ ਉਮੀਦਵਾਰੀ ਦਾ ਤਨ-ਮਨ ਨਾਲ ਸਮਰਥਨ ਕਰਨ ਦੀ ਅਪੀਲ ਕੀਤੀ।

 • Share this:
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ।

  ਇਸ ਸਬੰਧੀ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਮੁੱਦੇ 'ਤੇ ਬਸਪਾ ਲੀਡਰਸ਼ਿਪ ਦੇ ਨਾਲ-ਨਾਲ ਸੰਤ ਸਮਾਜ ਅਤੇ ਬੰਦੀ ਸਿੱਖ ਰਿਹਾਈ ਕਮੇਟੀ ਸਮੇਤ ਪੰਥਕ ਜਥੇਬੰਦੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ‘ਪੰਥ’ ਨੂੰ ਬੀਬਾ ਕਮਲਦੀਪ ਰਾਜੋਆਣਾ ਦੀ ਉਮੀਦਵਾਰੀ ਦਾ ਤਨ-ਮਨ ਨਾਲ ਸਮਰਥਨ ਕਰਨ ਦੀ ਅਪੀਲ ਕੀਤੀ।  ਇਹ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬਾ ਰਾਜੋਆਣਾ ਜ਼ਿਮਨੀ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਲੜਨਗੇ | ਉਹ 6 ਜੂਨ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ।

  ਡਾ. ਚੀਮਾ ਨੇ ਕਿਹਾ ਕਿ ਪੰਥਕ ਜਥੇਬੰਦੀਆਂ ਦੀ ਲੰਮੇ ਸਮੇਂ ਤੋਂ ਇਹ ਮੰਗ ਸੀ ਕਿ ਸੰਗਰੂਰ ਜ਼ਿਮਨੀ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਬੰਦੀ ਸਿੰਘਾਂ ਦੇ ਪਰਿਵਾਰਾਂ ਵਿੱਚੋਂ ਹੀ ਹੋਵੇ। “ਪੰਥ ਮਹਿਸੂਸ ਕਰਦਾ ਹੈ ਕਿ ਇਸ ਨਾਲ ਸਿੱਖ ਨਜ਼ਰਬੰਦਾਂ ਦੀ ਦੁਰਦਸ਼ਾ ਵੱਲ ਧਿਆਨ ਦਿੱਤਾ ਜਾਵੇਗਾ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਸਬੰਧੀ ਸੰਗਤਾਂ ਨੂੰ ਸੰਦੇਸ਼ ਜਾਰੀ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਰਾਜੋਆਣਾ ਨੂੰ ਪਾਰਟੀ ਦੇ ਚੋਣ ਨਿਸ਼ਾਨ 'ਤੇ ਸਾਂਝੇ ਪੰਥਕ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕਰਦੇ ਹੋਏ ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਿਆ ਹੈ।
  Published by:Ashish Sharma
  First published:

  Tags: Balwant Singh Rajoana, Sangrur, Sangrur bypoll, Shiromani Akali Dal, Sukhbir Badal

  ਅਗਲੀ ਖਬਰ