• Home
 • »
 • News
 • »
 • punjab
 • »
 • SAD BSP JOINT CANDIDATE SIKANDER SINGH MALUKA FILES PAPERS

ਅਕਾਲੀ ਬਸਪਾ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਵੱਲੋਂ ਕਾਗਜ਼ ਦਾਖ਼ਲ

ਅਕਾਲੀ ਬਸਪਾ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਵੱਲੋਂ ਕਾਗਜ਼ ਦਾਖ਼ਲ

 • Share this:
  Omesh Singla

  ਵਿਧਾਨ ਸਭਾ ਚੋਣਾਂ ਲਈ ਹਲਕਾ ਰਾਮਪੁਰਾ ਫੂਲ ਤੋਂ  ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਐਸਡੀਐਮ ਦਫ਼ਤਰ ਫੂਲ ਵਿਖੇ ਨੌਮੀਨੇਸ਼ਨ ਪੇਪਰ ਦਾਖ਼ਲ ਕੀਤੇ l

  ਕਾਗਜ਼ ਦਾਖ਼ਲ ਕਰਨ ਉਪਰੰਤ ਮਲੂਕਾ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਇਤਿਹਾਸ ਦੁਹਰਾਏਗਾl ਸੂਬੇ ਵਿੱਚ ਅਕਾਲੀ ਬਸਪਾ ਗੱਠਜੋੜ (Punjab Assembly Polls 2022) ਵੱਡੀ ਜਿੱਤ ਪ੍ਰਾਪਤ ਕਰੇਗਾ l ਮੌਜੂਦਾ ਕਾਂਗਰਸ ਸਰਕਾਰ ਦੀ ਵਾਅਦਾਖਿਲਾਫ਼ੀ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ l

  ਹਲਕਾ ਰਾਮਪੁਰਾ ਫੂਲ ਵਿੱਚ ਅਕਾਲੀ ਬਸਪਾ ਗੱਠਜੋੜ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ l ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਜ਼ਾਰਾਂ ਪਰਿਵਾਰ ਅਕਾਲੀ ਬਸਪਾ ਗੱਠਜੋੜ ਨੂੰ ਸਮਰਥਨ ਦੇ ਰਹੇ ਹਨ l ਮਲੂਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ ਤੇਰਾਂ ਨੁਕਾਤੀ ਪ੍ਰੋਗਰਾਮ ਦੇ ਲਾਗੂ ਹੋਣ ਨਾਲ  ਜਿੱਥੇ ਸੂਬੇ ਦਾ ਚੌਤਰਫ਼ਾ ਵਿਕਾਸ ਹੋਵੇਗਾ, ਉੱਥੇ ਹੀ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮਿਲਣਗੀਆਂ l

  ਇਸ ਮੌਕੇ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਕਵਰਿੰਗ ਕੈਂਡੀਡੇਟ ਵਜੋਂ ਕਾਗ਼ਜ਼ ਦਾਖ਼ਲ ਕੀਤੇ ਗਏ l ਪ੍ਰੈੱਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਦਿੱਤੀ ਗਈ l
  Published by:Gurwinder Singh
  First published: