Home /News /punjab /

ਮਾਨ ਸਾਬ੍ਹ! ਲੱਗਦੇ ਹੱਥ ਹੁਣ ਵਿਧਾਇਕਾਂ-ਮੰਤਰੀਆਂ ਦਾ ਇਨਕਮ ਟੈਕਸ ਖਜਾਨੇ 'ਚੋਂ ਭਰਨ 'ਤੇ ਰੋਕ ਲਾ ਦਿਓ: ਵਲਟੋਹਾ

ਮਾਨ ਸਾਬ੍ਹ! ਲੱਗਦੇ ਹੱਥ ਹੁਣ ਵਿਧਾਇਕਾਂ-ਮੰਤਰੀਆਂ ਦਾ ਇਨਕਮ ਟੈਕਸ ਖਜਾਨੇ 'ਚੋਂ ਭਰਨ 'ਤੇ ਰੋਕ ਲਾ ਦਿਓ: ਵਲਟੋਹਾ

 • Share this:
  ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਮੰਤਰੀਆਂ ਅਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ ਵਿਚੋਂ ਭਰਨਾ ਵੀ ਬੰਦ ਕੀਤਾ ਜਾਵੇ।

  ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਚੇਤੇ ਕਰਵਾਇਆ ਜਾਂਦਾ ਹੈ ਕਿ ਤੁਸਾਂ ਤੇ ਤੁਹਾਡੀ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਵਿੱਚ ਹੁੰਦਿਆਂ ਪੰਜਾਬ ਦੇ ਮੌਜੂਦਾ ਵਿਧਾਇਕਾਂ ਅਤੇ ਮੁੱਖ ਮੰਤਰੀ ਸਮੇਤ ਸਮੂੰਹ ਮੰਤਰੀਆਂ ਦਾ ਇਨਕਮ ਟੈਕਸ ਪੰਜਾਬ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ਵਿੱਚੋਂ ਭਰੇ ਜਾਣ 'ਤੇ ਬਹੁਤ ਇਤਰਾਜ਼ ਉਠਾਏ ਸੀ ਅਤੇ ਬਣਦਾ ਹੋਇਆ ਇਨਕਮ ਟੈਕਸ ਵਿਧਾਇਕ, ਮੁੱਖ ਮੰਤਰੀ ਅਤੇ ਸਮੂਹ ਮੰਤਰੀ ਸਾਹਿਬਾਨ ਖੁਦ ਆਪਣੇ ਕੋਲੋਂ ਅਦਾ ਕਰਨ ਦੀ ਵਾਰ ਵਾਰ ਗੱਲ ਕੀਤੀ ਸੀ ਤੇ ਜੋਰਦਾਰ ਢੰਗ ਨਾਲ ਕਈ ਵਾਰ ਮੰਗ ਕੀਤੀ ਸੀ।
  ਸੋ ਲਗਦੇ ਹੱਥ ਪੰਜਾਬ ਦੀ ਬੇਹਤਰੀ ਲਈ ਮੁੱਖ ਮੰਤਰੀ, ਸਮੂਹ ਮੰਤਰੀਆਂ ਅਤੇ ਵਿਧਾਇਕਾਂ ਦਾ ਇਨਕਮ ਟੈਕਸ ਸਰਕਾਰੀ ਖਜਾਨੇ 'ਚੋਂ ਭਰਨ 'ਤੇ ਰੋਕ ਦੇ ਹੁਕਮ ਵੀ ਤੁਰਤ ਜਾਰੀ ਕਰ ਦਿਉ ਤਾਂ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਪੰਜਾਬ ਦੇ ਲੋਕਾਂ ਦੀ ਬੇਹਤਰੀ ਲਈ ਵਰਤਿਆ ਜਾ ਸਕੇ।

  ਦੱਸ ਦਈਏ ਕਿ  ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ ਵਿਚੋਂ ਭਰਿਆ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਵੈ-ਇੱਛਾ ਨਾਲ ਆਮਦਨ ਕਰ ਖੁਦ ਭਰਨ ਦੀ ਬੇਨਤੀ ਕੀਤੀ ਸੀ ਪਰ ਕਿਸੇ ਵੀ ਮੰਤਰੀ ਅਤੇ ਵਿਧਾਇਕ ਨੇ ਇਸ ਬੇਨਤੀ ਨੂੰ ਨਹੀਂ ਮੰਨਿਆ ਸੀ।

  ਬਿਜਲੀ ਸਬਸਿਡੀ ਛੱਡਣ ਦੀ ਬੇਨਤੀ ਵੀ ਸਿਰਫ਼ ਦੋ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਹੀ ਮੰਨੀ ਸੀ। ਹੁਣ ਚਰਚਾ ਹੈ ਕਿ ਆਪ ਸਰਕਾਰ ਇਸ ਸਬੰਧੀ ਵੀ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਵੇਗਾ।

  ਬੀਤੇ ਕੱਲ੍ਹ ਮਾਨ ਸਰਕਾਰ ਨੇ ਐਲਾਨ ਕੀਤਾ ਸੀ ਕਿ ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਪੈਨਸ਼ਨਾਂ ਦੇਣ ਨਾਲ ਖਜ਼ਾਨੇ ਤੇ ਪੈ ਰਿਹਾ ਵਾਧੂ ਬੋਝ ਘਟੇਗਾ। ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮਐਲਏ ਪੈਨਸ਼ਨ ਫਾਰਮੂਲੇ 'ਚ ਬਦਲਾਅ ਕੀਤਾ ਗਿਆ ਹੈ। ਹੁਣ ਤੱਕ ਹਰ ਵਾਰ ਵਿਧਾਇਕ ਬਣਨ ਦੀ ਪੈਨਸ਼ਨ ਮਿਲਦੀ ਸੀ। ਵਿਧਾਇਕਾਂ ਨੂੰ ਮਿਲਣ ਵਾਲੇ ਭੱਤਿਆਂ 'ਚ ਵੀ ਕਟੌਤੀ ਗਈ ਹੈ।

  ਮੁੱਖ ਮੰਤਰੀ ਨੇ ਵੀਡੀਓ ਸੁਨੇਹੇ ਰਾਹੀਂ ਇਹ ਐਲਾਨ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਦੇ ਦਿੱਤੀ ਹੈ ਕਿ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕੋ ਪੈਨਸ਼ਨ ਦੀ ਵਿਵਸਥਾ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਅਸਿੱਧੇ ਤੌਰ ’ਤੇ ਕਟਾਖਸ਼ ਕਰਦਿਆਂ ਉਨ੍ਹਾਂ ਕਿਹਾ ਕਿ ‘ਰਾਜ ਨਹੀਂ ਸੇਵਾ’ ਦਾ ਨਾਅਰਾ ਦੇ ਕੇ ਵੀ ਕਈਆਂ ਨੇ ਕੁਰਸੀਆਂ ਹਾਸਲ ਕੀਤੀਆਂ ਸਨ।
  Published by:Gurwinder Singh
  First published:

  Tags: Bhagwant Mann, Bhagwant Mann Cabinet, Punjab government, Shiromani Akali Dal, Virsa

  ਅਗਲੀ ਖਬਰ