
ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ।
ਬਰਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ(SAD President Sukhbir Badal) ਨੇ ਚੁਣਾਵੀ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ। ਸੁਖਬੀਰ ਨੇ ਕਿਹਾ ਕਿ, ਅਕਾਲੀ ਦਲ 80 ਸੀਟਾਂ ਜਿੱਤ ਰਹੀ ਹੈ। ਆਪ ਨੂੰ ਦੋਆਬਾ ਤੇ ਮਾਝਾ 'ਚ ਇੱਕ ਵੀ ਸੀਟ ਨਹੀਂ ਮਿਲੇਗੀ। ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ, ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦਾ ਚਿਹਰਾ ਸਾਹਮਣੇ ਰੱਖ ਕੇ ਖੁਦ ਸੀਐੱਮ ਬਣਨਾ ਚਾਹੁੰਦੇ ਹਨ।
ਸੁਖਬੀਰ ਬਾਦਲ ਨੇ ਚੋਣ ਪ੍ਰਚਾਰ ਦੀ ਲੜੀ ਤਹਿਤ ਅੱਜ ਦੀ ਸ਼ੁਰੂਆਤ ਹਲਕਾ ਮਹਿਲ ਕਲਾਂ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਚਮਕੌਰ ਸਿੰਘ ਵੀਰ ਦੇ ਹੱਕ 'ਚ ਮਹਿਲ ਕਲਾਂ ਵਿਖੇ ਆਯੋਜਿਤ ਰੈਲੀ ਤੋਂ ਕਰ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵੱਲੋਂ ਪੈਨਸ਼ਨ ਬਹਾਲੀ ਦੀ ਵੱਡੀ ਮੰਗ ਨੂੰ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਪ੍ਰਵਾਨ ਕਰੇਗਾ, ਅਤੇ 2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਨੂੰ ਪੈਨਸ਼ਨ ਦਾ ਹੱਕ ਦੇਵੇਗੀ।
ਦੂਜੇ ਪਾਸੇ ਸੁਖਬੀਰ ਬਾਦਲ ਦੀ ਪਤਨੀ ਤੇ ਸਾਬਕਾ ਕੇਂਦਰੀ ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ (harsimrat kaur badal) ਨੇ ਅਕਾਲੀ ਦਲ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਵਿਰੋਧੀਆਂ 'ਤੇ ਵੀ ਨਿਸ਼ਾਨੇ ਸਾਧੇ ਹਨ। ਹਰਸਿਮਰਤ ਨੇ ਇਲਜ਼ਾਮ ਲਾਇਆ ਕਿ, ਆਪ ਨੇ ਕਾਂਗਰਸ ਨਾਲ ਮਿਲਕੇ ਫਿਕਸ ਮੈੱਚ ਖੇਡਿਆ ਹੈ।
ਖ਼ਬਰ ਅੱਪਡੇਟ ਹੋ ਰਹੀ ਹੈ...
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।