ਸਿਧਾਰਥ ਅਰੋੜਾ
ਤਰਨ ਤਾਰਨ ਸਾਹਿਬ : ਪਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਿਸੇ ਤਰਾ ਦੀ ਚੂਕ ਨਹੀਂ ਹੋਣੀ ਚਾਹੀਦੀ, ਗਿਲੇ ਸ਼ਿਕਵੇ ਅਲੱਗ ਅਲੱਗ ਰਹਿਣੇ ਚਾਹੀਦੇ ਹਨ ਲੇਕਿਨ ਦੇਸ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਇਹ ਗੱਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਹੀਆਂ। ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਨਹੀਂ ਹੋਣਾ ਚਾਹੀਦਾ।
ਦਰਾਸਲ ਵੀਰਵਾਰ ਨੂੰ ਉਹ ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਵਿੱਚ ਕੁੱਝ ਨਰਾਜ ਚੱਲ ਰਹੇ ਨੇਤਾਵਾਂ ਨੂੰ ਮਨਾਉਣ ਪੁੱਜੇ ਸਨ। ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਐਸਜੀਪੀਸੀ ਦੇ ਮੈਂਬਰ ਰਹੇ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਸ਼ਾਮਲ ਹਨ। ਸਾਬਕਾ ਐਮ ਪੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੁਬਾਰਾ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਉਹਨਾਂ ਨੂੰ ਖਡੂਰ ਸਾਹਿਬ ਹਲਕੇ ਤੋਂ ਟਿਕਟ ਮਿਲਣ ਤੋਂ ਬਾਅਦ ਇਹ ਦੋਨੋ ਨੇਤਾ ਨਾਰਾਜ਼ ਚੱਲ ਰਹੇ ਸਨ।

ਆਪਣੇ ਸਟੇਜ ਭਾਸ਼ਨ ਬੋਲਦਿਆ ਕਿਹਾ ਕਿ ਸਾਡੀ ਪਾਰਟੀ ਦੇ ਪੁਰਾਣੇ ਤੇ ਟਕਸਾਲੀ ਆਗੂ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਨੇਤਾ ਹਨ ।ਜਿਹਨਾ ਦੇ ਗ੍ਰਹਿ ਵਿਖੇ ਅਜ ਮੈ ਚਾਹ ਕਪ ਪੀਣ ਵਾਸਤੇ ਆਇਆ ਹਾਂ ਅਤੇ ਆਪਣਾ ਹਲਕਾ ਖਡੂਰ ਸਾਹਿਬ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਾਹਿਬ ਨੁੰ ਭਾਰੀ ਲੀਡ ਨਾਲ ਜਿੱਤ ਕੇ ਵਿਧਾਨ ਸਭਾ ਭੇਜੋ ਅਤੇ ਪੰਥਕ ਸਰਕਾਰ ਬਣਾਉਣ ਵਾਸਤੇ ਆਪਾ ਅਜ ਤੋ ਘਰ ਘਰ ਪਿੰਡ ਪਿੰਡ ਵਿਚ ਪ੍ਰਚਾਰ ਕਰੀਏ ।ਕਾਗਰਸ ਸਰਕਾਰ ਨੇ ਪਿਛਲੇ ਪੰਜ ਸਾਲਾ ਵਿਚ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਲਾਰੇ ਲਾਉਂਦੇ ਆ ਰਹੇ ਸੀ।ਬਾਕੀ ਰਹਿੰਦੇ ਚਰਨਜੀਤ ਸਿੰਘ ਚੰਨੀ ਝੂਠ ਬੋਲਣ ਤੋ ਸਿਵਾਏ ਕੁਝ ਨਹੀ ਕੀਤਾ ।

ਪਾਰਟੀ ਤੋਂ ਨਾਰਾਜ਼ ਚੱਲ ਰਹੇ ਅਕਾਲੀ ਨੇਤਾ ਗੁਰਬਚਨ ਸਿੰਘ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾਲ ਕਿਸੇ ਤਰ੍ਹਾਂ ਦੀ ਵੀ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਦੇ ਨਾਲ-ਨਾਲ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਵੀ ਮੋਢੇ ਨਾਲ ਮੋਢਾ ਲਾ ਕੇ ਚਲਣਗੇ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।