Home /News /punjab /

ਸੂਬਾ ਸਰਕਾਰ ਦੇ ਝੂਠੇ ਵਾਅਦਿਆਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਰੋਸ ਰੈਲੀ

ਸੂਬਾ ਸਰਕਾਰ ਦੇ ਝੂਠੇ ਵਾਅਦਿਆਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਰੋਸ ਰੈਲੀ

ਸੂਬਾ ਸਰਕਾਰ ਦੇ ਝੂਠੇ ਵਾਅਦਿਆਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਰੋਸ ਰੈਲੀ,

ਸੂਬਾ ਸਰਕਾਰ ਦੇ ਝੂਠੇ ਵਾਅਦਿਆਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਰੋਸ ਰੈਲੀ,

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਮਾਰਟ ਫ਼ੋਨ ਦੇਣੇ ਹੁੰਦੇ ਤਾਂ ਤਿੰਨ ਸਾਲ ਪਹਿਲਾ  ਹੀ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇ ਦਿੰਦੀ । ਹੁਣ ਕਰੋਨਾ ਵਾਈਰਸ ਨੂੰ ਇਸ ਦਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। 

 • Share this:
  ਪੰਜਾਬ ਸਰਕਾਰ ਦੇ ਝੂਠੇ ਵਾਦਿਆ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੀ ਅਨਾਜ ਮੰਡੀ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿਚ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਜਗਮੀਤ ਸਿੰਘ ਬਰਾੜ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸਮੇਤ ਕਈ ਹੋ ਅਕਾਲੀ ਆਗੂ ਮੌਜੂਦ ਰਹੇ। ਇਸ ਰੈਲੀ ਵਿਚ ਲੋਕਾਂ ਦੁਆਰਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ।

  ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੇ ਬੇਅਦਬੀ ਕਰਵਾਉਣ ਦੇ ਇਲਜ਼ਾਮ ਲਗਾਏ ਹਨ। ਇਸ ਤੋਂ ਇਲਾਵਾ ਗੁਰਧਾਮਾਂ ਦੀ ਬੇਅਦਬੀ ਅਤੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਜ਼ਿੰਮੇਵਾਰ ਠਹਿਰਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀ ਸੰਗਤ ਤੀ ਤਲਾਸ਼ੀ ਲੈਣ ਅਤੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

  ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੇ ਪਲਟਵਾਰ ਕਰਦੇ ਕਿਹਾ ਕਿ ਸਮਾਰਟ ਫ਼ੋਨ ਦੇਣੇ ਹੁੰਦੇ ਤਾਂ ਤਿੰਨ ਸਾਲ ਪਹਿਲਾ  ਹੀ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇ ਦਿੰਦੀ । ਹੁਣ ਕਰੋਨਾ ਵਾਈਰਸ ਨੂੰ ਇਸ ਦਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।  ਉਨ੍ਹਾਂ ਨੇ ਨਾਲ ਹੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੰਦੇ ਕਿਹਾ ਕਿ ਝੂਠ ਬੋਲਣ ਛੱਡ  ਦੇਵੇ।
  Published by:Ashish Sharma
  First published:

  Tags: Rally, Sukhbir Badal

  ਅਗਲੀ ਖਬਰ