ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਅਧੀਨ ਪੈਂਦੇ ਪਿੰਡ ਲੋਹਕੇ ਕਲਾਂ ਦਾ ਇੱਕ ਨੌਜਵਾਨ ਫੌਜੀ ਚੀਨ ਬਾਰਡਰ ’ਤੇ ਸ਼ਹੀਦ ਹੋ ਗਿਆ। ਕੁਲਦੀਪ ਸਿੰਘ (27) ਪੁੱਤਰ ਗੁਰਬਖ਼ਸ਼ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦਿਆਂ ਹੀ ਪਿੰਡ ਵਿੱਚ ਸੋਗ ਫੈਲ ਗਿਆ।
ਕੁਲਦੀਪ ਦੇ ਬਾਅਦ ਪਰਿਵਾਰ ਵਿਚ ਉਸ ਦੀ ਪਤਨੀ, ਮਾਂ ਅਤੇ ਡੇਢ ਸਾਲ ਦਾ ਪੁੱਤਰ ਅਤੇ ਵੱਡਾ ਭਰਾ ਰਹਿ ਗਏ ਹਨ। ਉਧਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਨੂੰ ਪਰਿਵਾਰ ਦੀ ਮਦਦ ਦੀ ਅਪੀਲ ਕੀਤੀ ਹੈ।
Saddened to hear about the death of Jawan Kuldeep Singh at Indo-China border. My heartfelt condolences to the bereaved family.
Urge @PunjabGovtIndia to provide the ex-gratia of Rs 1 cr and govt job to 1 family member of the Shaheed jawan. pic.twitter.com/42oP3aD4iC
— Capt.Amarinder Singh (@capt_amarinder) July 11, 2022
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਅਤੇ ਲਿਖਿਆ ਹੈ- ਭਾਰਤ-ਚੀਨ ਸਰਹੱਦ 'ਤੇ ਜਵਾਨ ਕੁਲਦੀਪ ਸਿੰਘ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।
ਪੰਜਾਬ ਸਰਕਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਸ਼ਹੀਦ ਜਵਾਨ ਦੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਅਪੀਲ ਕਰਦਾ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।