ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ ਮੁਹੰਮਦ ਸਦੀਕ ਨੇ ਲੰਬੀ ਉਡੀਕ ਤੋਂ ਬਾਅਦ ਡਿਪਟੀ ਕਮਿਸ਼ਨਰ ਫ਼ਰੀਦਕੋਟ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਸੌਰਭ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਮੁੱਖ ਮੰਤਰੀ ਵੱਲੋਂ ਬਾਅਦ 'ਚ ਸਥਾਨਕ ਨਿੱਜੀ ਪੈਲੇਸ 'ਚ ਪਹੁੰਚ ਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਮੁਹੰਮਦ ਸਦੀਕ ਦੀ ਜਿੱਤ ਲਈ ਡਟ ਕੇ ਕੰਮ ਕਰਨ ਲਈ ਕਿਹਾ। ਦੱਸ ਦਈਏ ਕਿ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਅੱਜ ਤੀਜਾ ਦਿਨ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।