Home /News /punjab /

Samana : ਕਰੰਟ ਲੱਗਣ ਨਾਲ 23 ਸਾਲਾ ਕਿਸਾਨ ਦੀ ਮੌਤ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Samana : ਕਰੰਟ ਲੱਗਣ ਨਾਲ 23 ਸਾਲਾ ਕਿਸਾਨ ਦੀ ਮੌਤ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਮ੍ਰਿਤਕ ਦੀ ਫਾਇਲ ਫੋਟੋ

ਮ੍ਰਿਤਕ ਦੀ ਫਾਇਲ ਫੋਟੋ

ਚੇਤਨ ਸ਼ਰਮਾ ਦਾ 6 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਕੁਝ ਸਮਾਂ ਪਹਿਲਾਂ ਪਰਿਵਾਰ ਦੇ ਦੋ ਮੈਂਬਰਾਂ ਦੀ ਵੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ।

  • Share this:
    ਸਮਾਣਾ -  ਜ਼ਿਲ੍ਹਾ ਪਟਿਆਲਾ ਦੇ ਸਮਾਣਾ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੇਤਨ ਸ਼ਰਮਾ (23) ਸਮਾਣਾ ਦੇ ਪਿੰਡ ਸ਼ਸੀ ਬ੍ਰਾਹਮਣ ਵਜੋਂ ਹੋਈ ਹੈ। ਖੇਤਾਂ ਵਿੱਚ ਪਾਣੀ ਵਾਲੀ ਮੋਟਰ ਨੂੰ ਚਾਲੂ ਕਰਨ ਸਮੇਂ ਚੇਤਨ ਨੂੰ ਕਰੰਟ ਲੱਗਿਆ। ਰਾਮ ਨਗਰ ਥਾਣੇ ਦੀ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਜਾਣਕਾਰੀ ਅਨੁਸਾਰ ਬੀਤੇ ਦਿਨ ਸ਼ਾਮ 7 ਵਜੇ  ਚੇਤਨ ਖੇਤਾਂ ਵਿੱਚ ਝੋਨੇ ਨੂੰ ਪਾਣੀ ਲਾਉਣ ਗਿਆ ਸੀ। ਜਿਵੇਂ ਹੀ ਉਸ ਨੇ ਟਿਊਬਵੈਲ ਚਾਲੂ ਕਰਨ ਲਈ ਬਿਜਲੀ ਚਲਾਈ, ਉਸ ਨੂੰ ਮੌਕੇ ਉਤੇ ਕਰੰਟ ਲੱਗ ਗਿਆ। ਪਿੰਡ ਵਾਸੀਆਂ ਨੇ ਚੇਤਨ ਨੂੰ ਹਸਪਤਾਲ ਲੈ ਗਏ ਪਰ ਉਸ ਦੀ ਜਾਨ ਨਹੀਂ ਬਚ ਸਕੀ। ਦੱਸ ਦਈਏ ਕਿ ਚੇਤਨ ਸ਼ਰਮਾ ਦਾ 6 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।

    ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪਰਿਵਾਰ ਦੇ ਦੋ ਮੈਂਬਰਾਂ ਦੀ ਵੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ। ਇੱਕ ਵਾਰ ਫੇਰ ਪਰਿਵਾਰ ਉਤੇ ਦੁਖਾਂ ਦਾ ਪਹਾੜ ਟੁੱਟ ਗਿਆ ਹੈ।
    Published by:Ashish Sharma
    First published:

    Tags: Current, Deaths, Electric, Patiala, Samana

    ਅਗਲੀ ਖਬਰ