Home /News /punjab /

ਸਮਾਣਾ: ਖੇਤਾਂ 'ਚ ਗਏ ਕਿਸਾਨ ਨੂੰ ਆਵਾਰਾ ਕੁੱਤਿਆਂ ਨੇ ਵੱਢਿਆ, ਮੌਤ

ਸਮਾਣਾ: ਖੇਤਾਂ 'ਚ ਗਏ ਕਿਸਾਨ ਨੂੰ ਆਵਾਰਾ ਕੁੱਤਿਆਂ ਨੇ ਵੱਢਿਆ, ਮੌਤ

ਸਮਾਣਾ: ਖੇਤਾਂ 'ਚ ਗਏ ਕਿਸਾਨ ਨੂੰ ਆਵਾਰਾ ਕੁੱਤਿਆਂ ਨੇ ਵੱਢਿਆ, ਮੌਤ

ਸਮਾਣਾ: ਖੇਤਾਂ 'ਚ ਗਏ ਕਿਸਾਨ ਨੂੰ ਆਵਾਰਾ ਕੁੱਤਿਆਂ ਨੇ ਵੱਢਿਆ, ਮੌਤ

 • Share this:
  ਸਮਾਣਾ ਦੇ ਪਿੰਡ ਮਵੀਸੱਪਾ ਵਿਚ ਖੇਤਾਂ ਵਿਚ ਗਏ ਕਿਸਾਨ ਨੂੰ ਅਵਾਰਾ ਕੁੱਤਿਆਂ ਨੇ ਘੇਰ ਲਿਆ ਤੇ ਗੰਭੀਰ ਜ਼ਖਮੀ ਕਰ ਦਿੱਤਾ। ਬਾਅਦ ਵਿਚ ਇਸ ਕਿਸਾਨ ਦੀ ਮੌਤ ਹੋ ਗਈ।

  ਜਿਸ ਪਿੱਛੋਂ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦੇ ਹਮਲਿਆ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਸਖਤ ਕਦਮ ਚੁੱਕੇ, ਨਹੀ ਤਾਂ ਕਿਸਾਨ ਇਨ੍ਹਾਂ ਕੁੱਤਿਆਂ ਨੂੰ ਮਾਰਨ ਲਈ ਮਜਬੂਰ ਹੋਣਗੇ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਸਰਕਾਰ ਤੋਂ 10 ਲੱਖ ਰੁਪਏ ਦਾ ਮੁਆਵਜਾ ਦੇਣ ਦੀ ਮੰਗ ਕੀਤੀ।

  ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਕਿਸਾਨ ਨੂੰ ਕੁੱਤਿਆਂ ਨੇ ਵੱਢ ਲਿਆ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।ਉਹਨਾਂ ਨੇ ਕਿਹਾ ਕਿ ਸਾਡੇ ਪਿੰਡ 25 ਤੋਂ 30 ਆਵਾਰਾ ਕੱਤੇ ਹਨ। ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰੈਸ ਸਕੱਤਰ ਨੇ ਕਿਹਾ ਸਰਕਾਰ ਅਵਾਰਾ ਜਾਨਵਰਾਂ ਦਾ ਕੋਈ ਹੱਲ ਕਰੇ, ਨਹੀਂ ਤਾਂ ਅਸੀਂ ਖੁਦ ਇਹਨਾਂ ਦਾ ਕੋਈ ਹੱਲ ਕਰਾਂਗੇ । ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕੁੱਤਿਆਂ ਦਾ ਕੋਈ ਹੱਲ ਨਾ ਹੋਇਆ ਤਾਂ ਅਸੀਂ ਇਹਨਾਂ ਨੂੰ ਖੁਦ ਮੌਤ ਦੇ ਘਾਟ ਉਤਾਰ ਦੇਵਾਂਗੇ।
  Published by:Gurwinder Singh
  First published:

  Tags: Punjab farmers, Stray dogs

  ਅਗਲੀ ਖਬਰ