Home /News /punjab /

ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ 'ਤੇ ਸੰਯੁਕਤ ਮੋਰਚੇ ਵੱਲੋਂ ਵੱਡਾ ਅੰਦੋਲਨ ਕਰਨ ਦਾ ਐਲਾਨ

ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ 'ਤੇ ਸੰਯੁਕਤ ਮੋਰਚੇ ਵੱਲੋਂ ਵੱਡਾ ਅੰਦੋਲਨ ਕਰਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ( ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ।

ਭਾਰਤੀ ਕਿਸਾਨ ਯੂਨੀਅਨ ਏਕਤਾ( ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ।

 • Share this:

  ਮਾਨਸਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਜੇਕਰ ਇਨਸਾਫ਼ ਨਾ ਮਿਲਿਆ ਤਾਂ ਪਰਿਵਾਰ ਨਾਲ ਮਿਲ ਕੇ ਸੰਘਰਸ਼ ਵਿੱਢਿਆ ਜਾਵੇਗਾ।

  ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਨੂੰ ਲਗਾਤਾਰ ਸਮਾਜਿਕ ਅਤੇ ਸਿਆਸੀ ਲੋਕ ਮਿਲ ਰਹੇ ਹਨ, ਜਿਸ ਕਾਰਨ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਆਗੂਆਂ ਨੇ ਮੂਸੇਵਾਲਾ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਹਰ ਹਾਲਤ ਵਿੱਚ ਪਰਿਵਾਰ ਦੇ ਨਾਲ ਖੜੇ ਰਹਿਣਗੇ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਵੱਡਾ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟਣਗੇ।

  ਰਾਜਸਥਾਨ ਕਿਸਾਨ ਮਜ਼ਦੂਰ ਸਮਿਤੀ ਦੇ ਪ੍ਰਧਾਨ ਨੇ ਕਿਹਾ ਕਿ'ਪਰਿਵਾਰ ਨੂੰ ਬੇਨਤੀ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਸੋਚ ਨੂੰ ਅੱਗੇ ਲੈ ਕੇ ਜਾਣਾ ਹੈ। ਉਹ ਧਰਤੀ ਨਾਲ ਜੁੜਿਆ ਸੀ ਤੇ ਖੇਤੀ ਕਿੱਤੇ ਨੂੰ ਪ੍ਰਮੋਟ ਕਰ ਰਿਹਾ ਸੀ। ਅਸੀਂ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਵਾਂਗ ਇਸ ਕੇਸ ਨੂੰ ਲਟਾਉਣ ਦੀ ਮਨਸ਼ਾ ਨਾ ਰੱਖਣਾ। ਜੇਕਰ ਅਜਿਹਾ ਹੁੰਦਾ ਹੈ ਤਾਂ ਅਸੀਂ ਸੰਯੁਕਤ ਮੋਰਚਾ ਸੰਘਰਸ਼ ਕਰੇਗਾ।'

  ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਪਹਿਲਾਂ ਵੀ ਅਸੀਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸੀ ਅਤੇ ਹੁਣ ਸਾਰੀਆਂ ਸਟੇਟਾਂ ਤੋਂ ਕਿਸਾਨ ਆਗੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਾਂ। ਕਿਸਾਨ ਆਗੂ ਨੇ ਕਿਹਾ ਕਿ ਬੇਸ਼ਕ ਕਾਨੂੰਨ ਦੇ ਹੱਥ ਲੰਬੇ ਹੁੰਦੇ ਹਨ ਪਰ ਸਿਆਸੀ ਸਾਜ਼ਿਸ਼ਾ ਕਾਰ ਇਹ ਬੋਨੇ ਹੋ ਜਾਂਦੇ ਹਨ। ਪਹਿਲਾ ਕੱਬਡੀ ਖਿਡਾਰੀ ਨੂੰ ਅਤੇ ਫਿਰ ਇੱਕ ਗਾਇਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸਾਨੂੰ ਤਾ ਇਹ ਵੀ ਲੱਗਦਾ ਹੈ ਕਿ ਅਸੀਂ ਵੀ ਸੁਰੱਖਿਅਤ ਨਹੀਂ ਹਾਂ। ਉਨ੍ਹਾਂ ਨੇ ਕਿਹਾ ਕਿ ਸੰਘਰਸ਼ ਕਰੇ ਤੋਂ ਬਿਨਾਂ ਲੋਕਾਂ ਨੂੰ ਇੱਥੇ ਕੋਈ ਇਨਸਾਫ ਨਹੀਂ ਮਿਲਦਾ। ਬੂਟਾ ਸਿੰਘ ਬੁਰਜਗਿੱਲ਼ ਨੇ ਕਿਹਾ ਕਿ ਉਹ ਚਿਤਾਵਨੀ ਦਿੰਦੇ ਹਨ ਕਿ ਜਲਦੀ ਤੋਂ ਜਲਦੀ ਇਨਸਾਫ ਦਵਾਇਆ ਜਾਵੇ ਨਹੀਂ ਅਸੀਂ ਇਸ ਪਰਿਵਾਰ ਨਾਲ ਖੜ੍ਹੇ ਹਾਂ।

  Published by:Sukhwinder Singh
  First published:

  Tags: Farmers Protest, Mansa, Sidhu Moosewala