ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਪ੍ਰਗਤੀ ਦੀ ਸਮੀਖਿਆ ਅਤੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਦੀ ਮੀਟਿੰਗ ਸੋਮਵਾਰ ਨੂੰ ਦਿੱਲੀ ਵਿੱਚ ਹੋਈ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਕੇਂਦਰ ਸਰਕਾਰ ਨੂੰ ਘੇਰਨ ਲਈ 21 ਮਾਰਚ ਨੂੰ ਦੇਸ਼ ਭਰ 'ਚ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਤੋਂ ਇਲਾਵਾ ਕਿਸਾਨਾਂ ਵੱਲੋਂ 25 ਮਾਰਚ ਨੂੰ ਚੰਡੀਗੜ੍ਹ ਵਿਚ ਟਰੈਕਟਰ ਮਾਰਚ ਕੀਤਾ ਜਾਵੇਗਾ। ਇਹ ਮਾਰਚ ਬੀਬੀਐਮਬੀ ਸਣੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵਾਅਦਿਆਂ ਤੋਂ ਭੱਜ ਗਈ ਹੈ। ਇਸ ਤੋਂ ਇਲਾਵਾ 13 ਤੋਂ 20 ਅਪਰੈਲ ਤੱਕ ਇਕ ਹਫਤਾ ਐਮਐਸਪੀ ਲਈ ਗਰੰਟੀ ਲਈ ਹਫਤਾ ਮਨਾਇਆ ਜਾਵੇਗਾ।
ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਨੇ ਸੰਘਰਸ਼ ਮੁਲਤਵੀ ਕਰਵਾਉਣ ਲਈ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਨਹੀਂ ਕੀਤੇ ਹਨ। ਇਨ੍ਹਾਂ ਵਾਅਦਿਆਂ ਵਿੱਚ ਘੱਟੋ ਘੱਟ ਸਮਰਥਨ ਮੁੱਲ ਤੈਅ ਕਰਨ ਬਾਰੇ ਸਮਿਤੀ ਦਾ ਗਠਨ ਕਰਨਾ ਵੀ ਸ਼ਾਮਲ ਹੈ।
ਐਸਕੇਐਮ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਇਕ ਸਾਲ ਚੱਲੇ ਲੰਮੇ ਅੰਦੋਲਨ ਦੀ ਅਗਵਾਈ ਕੀਤੀ ਸੀ ਅਤੇ ਉਸ ਨੇ ਬੀਤੇ ਵਰ੍ਹੇ 9 ਦਸੰਬਰ ਨੂੰ ਸਰਕਾਰ ਵੱਲੋਂ ਵਿਵਾਦਤ ਕਾਨੂੰਨ ਵਾਪਸ ਲੈਣ ਅਤੇ ਕਿਸਾਨਾਂ ਦੀਆਂ ਛੇ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤੇ ਜਾਣ ਬਾਅਦ ਅੰਦੋਲਨ ਵਾਪਸ ਲੈ ਲਿਆ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharti Kisan Union, Kisan, Kisan andolan, Samyukta