
(file photo)
ਸੰਗਰੂਰ : ਪੂਰੇ ਉਤਰ ਭਾਰਤ ਵਿੱਚ ਕਹਿਰ ਦੀ ਗਰਮੀ ਜਾਨਲੇਵਾ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਗਰਮੀ ਕਾਰਨ 4 ਚੌਥੀ ਕਲਾਸ ਦੇ ਵਿਦਿਆਰਥੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਧੁਲੱਟ, ਲੌਗੋਵਾਲ ਦੇ ਰਹਿਣ ਵਾਲੇ ਚੌਥੀ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਨੂੰ ਗਰਮੀ ਕਾਰਨ ਬੁਖਾਰ ਹੋ ਗਿਆ ਸੀ। ਬੀਤੀ ਰਾਤ ਉਸ ਦੀ ਤਬੀਅਤ ਜ਼ਿਆਦਾ ਖਰਾਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਮਹਿਕਪ੍ਰੀਤ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਸੀ, ਜਿੱਥੇ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਮਹਿਕਪ੍ਰੀਤ ਪਿੰਡ ਪੱਤੀ ਜੈਦ ਦੇ ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜਦਾ ਸੀ।
ਇਸ ਮੌਕੇ ਸ਼੍ਰੋਮਣੀ ਅਕਾਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵਿੱਟ ਕੀਤਾ ਹੈ ਕਿ ਗਰਮੀ ਦਾ ਤਾਪਮਾਨ ਵਧਣ ਦੇ ਨਾਲ - ਸੰਗਰੂਰ ਜ਼ਿਲ੍ਹੇ ਦੇ ਪੱਤੀ ਜੈਦ ਦੇ ਸਰਕਾਰੀ ਸਕੂਲ ' ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਗਰਮੀ ਦੇ ਕਾਰਨ ਹੋਈ ਮੌਤ-ਗਰਮੀ ਦੇ ਕਾਰਨ ਕਾਫ਼ੀ ਬਿਮਾਰ ਹੋ ਗਿਆ ਅਤੇ ਬਾਅਦ ਚ ਦਮ ਤੋੜ ਦਿੱਤਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।