Home /News /punjab /

ਪੰਜਾਬ ਦੇ ਸਟੇਟ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਦੇ ਸਨਮਾਨ ਨੂੰ ਬਹਾਲ ਕਰਦਿਆਂ ਇੱਕ ਅਤੇ ਦੋ ਸਾਲ ਦੇ ਸੇਵਾ ਵਾਧੇ ਨੂੰ ਮਨਜ਼ੂਰੀ

ਪੰਜਾਬ ਦੇ ਸਟੇਟ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਦੇ ਸਨਮਾਨ ਨੂੰ ਬਹਾਲ ਕਰਦਿਆਂ ਇੱਕ ਅਤੇ ਦੋ ਸਾਲ ਦੇ ਸੇਵਾ ਵਾਧੇ ਨੂੰ ਮਨਜ਼ੂਰੀ

ਪੰਜਾਬ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ-ਬੈਂਸ

ਪੰਜਾਬ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ-ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਸਟੇਟ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਦੇ ਸਨਮਸਨ ਨੂੰ ਬਹਾਲ ਕਰਦਿਆਂ ਇੱਕ ਅਤੇ ਦੋ ਸਾਲ ਦੇ ਸੇਵਾ ਵਾਧੇ ਨੂੰ ਬਹਾਲ ਕਰ ਦਿੱਤਾ ਹੈ। ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ ਹੈ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਨੂੰ ਵਧਾਵਾ ਦੇਣ ਦੇ ਲਈ ਵੱਖ-ਵੱਖ ਸਮੇਂ ’ਤੇ ਕਦਮ ਚੁੱਕੇ ਜਾ ਰਹੇ ਹਨ । ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਦੇ ਸਟੇਟ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਦੇ ਸਨਮਸਨ ਨੂੰ ਬਹਾਲ ਕਰਦਿਆਂ ਇੱਕ ਅਤੇ ਦੋ ਸਾਲ ਦੇ ਸੇਵਾ ਵਾਧੇ ਨੂੰ ਬਹਾਲ ਕਰ ਦਿੱਤਾ ਹੈ। ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ ਹੈ।

ਤੁਹਾਨੂੰ ਦੱਸ ਦਈਏ ਕਿ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਵੀ ਭੇਜਿਆ ਸੀ । ਜਿਨ੍ਹਾਂ ਨੇ ਸਿੱਖਿਆ ਵਿੱਚ ਨਵੀਨਤਾ ਲਿਆਉਣ ਦੇ ਲਈ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਹੈ । ਇਸ ਦਾ ਫਾਇਦਾ ਆਉਣ ਵਾਲੇ ਸਮੇਂ ਵਿੱਚ ਦੇਖਣ ਨੂੰ ਮਿਲੇਗਾ।

Published by:Shiv Kumar
First published:

Tags: Education, Harjot Singh Bains, Punjab government, Teachers