ਅੰਮ੍ਰਿਤਸਰ ਵਿਖੇ ਬੀਤੇ ਦਿਨੀਂ ਸ਼ਿਵ ਸੈਨਾ ਦੇ ਟਕਸਾਲੀ ਆਗੂ ਸੁਧੀਰ ਸੂਰੀ ਦਾ ਬੇਰਹਿਮੀ ਨਾਲ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ । ਸੂਰੀ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੰਦੀਪ ਸਿੰਘ ਸੰਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਸੰਦੀਪ ਸਿੰਘ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਮੁੜ ਨਵੀਆਂ ਦਲੀਲਾਂ ਨਾਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੁਧੀਰ ਸੂਰੀ ਦੇ ਵਕੀਲ ਮਾਨਵ ਆਨੰਦ ਨੇ ਮੀਡੀਆ ਨੂੰ ਦੱਸਿਆ ਕਿ ਪੁਲੀਸ ਵੱਲੋਂ ਦੋ ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਮਾਨਯੋਗ ਅਦਾਲਤ ਵੱਲੋਂ ਉਸ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸੰਦੀਪ ਸਿੰਘ ਦੇ ਮੋਬਾਇਲ ਦੀ 81 ਦੇ ਕਰੀਬ ਕਾਲ ਡਿਟੇਲ ਹਨ ਉਨ੍ਹਾਂ ਲੋਕਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਸੰਦੀਪ ਦੀ ਪੇਸ਼ੀ ਲਈ ਸਵੇਰ ਤੋਂ ਹੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ। ਪਹਿਲਾਂ ਉਸ ਦਾ ਮੈਡੀਕਲ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਦੇ ਵਿੱਚ ਪੁਲਿਸ ਮੁਲਾਜ਼ਮ, ਐਂਟੀ ਰਿਟ ਪੁਲਿਸ ਅਤੇ ਕਮਾਂਡੋ ਦੇ ਜਵਾਨ ਤਾਇਨਾਤ ਕੀਤੇ ਗਏ ਸਨ।ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਉਸ ਵੇਲੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਮੂਰਤੀਆਂ ਦੀ ਭੰਨਤੋੜ ਖਿਲਾਫ਼ ਗੋਪਾਲ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਨ। ਇਲਜ਼ਾਮ ਹੈ ਕਿ ਸੰਦੀਪ ਉਸੇ ਸਮੇਂ ਇੱਕ ਕਾਰ ਵਿੱਚ ਉੱਥੇ ਪੁੱਜਿਆ ਅਤੇ ਆਪਣੇ ਪਿਸਤੌਲ ਨਾਲ ਸੁਧੀਰ ਸੂਰੀ ਉੱਤੇ ਪਿੱਛਿਓਂ ਕਈ ਗੋਲ਼ੀਆਂ ਚਲਾਈਆਂ। ਹਸਪਤਾਲ ਲਿਜਾਂਦੇ ਸਮੇਂ ਸੂਰੀ ਦੀ ਮੌਤ ਹੋ ਗਈ।ਜਿਸ ਤੋਂ ਬਾਅਦ ਸੰਦੀਪ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Custody, Judicial, Sandeep, Shiv sena, Sudhir Suri Murder Update