Home /News /punjab /

ਸੰਗਰੂਰ ਜਿਮਨੀ ਚੋਣ: ਸ਼ੁਰੂਆਤੀ ਰੁਝਾਨਾਂ ਵਿਚ ਸਿਮਰਨਜੀਤ ਸਿੰਘ ਮਾਨ ਅੱਗੇ

ਸੰਗਰੂਰ ਜਿਮਨੀ ਚੋਣ: ਸ਼ੁਰੂਆਤੀ ਰੁਝਾਨਾਂ ਵਿਚ ਸਿਮਰਨਜੀਤ ਸਿੰਘ ਮਾਨ ਅੱਗੇ

ਸੰਗਰੂਰ ਜਿਮਨੀ ਚੋਣ: ਸ਼ੁਰੂਆਤੀ ਰੁਝਾਨਾਂ ਵਿਚ ਸਿਮਰਨਜੀਤ ਸਿੰਘ ਮਾਨ ਅੱਗੇ (ਫਾਇਲ ਫੋਟੋ)

ਸੰਗਰੂਰ ਜਿਮਨੀ ਚੋਣ: ਸ਼ੁਰੂਆਤੀ ਰੁਝਾਨਾਂ ਵਿਚ ਸਿਮਰਨਜੀਤ ਸਿੰਘ ਮਾਨ ਅੱਗੇ (ਫਾਇਲ ਫੋਟੋ)

  • Share this:
    ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ। ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਸਦ ਮੈਂਬਰ ਵਜੋਂ ਅਸਤੀਫਾ ਦੇਣ ਪਿੱਛੋਂ ਖਾਲੀ ਹੋਈ ਸੀ।

    ਸ਼ੁਰੂਆਤੀ ਰੁਝਾਨ ਵਿਚ ਆਮ ਆਦਮੀ ਪਾਰਟੀ ਪੱਛੜਦੀ ਨਜ਼ਰ ਆ ਰਹੀ ਹੈ ਜਦ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਚੜ੍ਹਤ ਦਿੱਸ ਰਹੀ ਹੈ। ਲਹਿਰਾਗਾਗਾ ਦੇ ਸ਼ੁਰੂਆਤੀ ਰੁਝਾਨ ਵਿਚ ਮਾਨ ਅੱਗੇ ਚੱਲ ਰਹੇ ਹਨ। ਜਦੋਂ ਕਿ ਆਮ ਆਦਮੀ ਪਾਰਟੀ ਪੱਛੜਦੀ ਜਾ ਰਹੀ ਹੈ। ਹਾਲਾਂਕਿ ਇਹ ਸ਼ੁਰੂਆਤੀ ਰੁਝਾਨ ਹਨ, ਅਸਲ ਤਸਵੀਰ ਦੁਪਹਿਰ ਤੋਂ ਬਾਅਦ ਸਾਫ ਹੋ ਜਾਵੇਗੀ।

    ਦੱਸ ਦਈਏ ਕਿ ਇਨ੍ਹਾਂ ਚੋਣਾਂ ਵਿਚ ਇਸ ਵਾਰ ਮੁੱਖ ਮੁਕਾਬਲਾ ਅਕਾਲੀ ਦਲ ਅੰਮ੍ਰਿਤਸਰ ਤੇ ਆਮ ਆਦਮੀ ਪਾਰਟੀ ਵਿਚ ਦੱਸਿਆ ਜਾ ਰਿਹਾ ਸੀ।

    ਮੁਢਲੇ ਰੁਝਾਨ ਵੀ ਇਹੀ ਇਸ਼ਾਰਾ ਕਰ ਰਹੇ ਹਨ। ਅਕਾਲੀ ਦਲ ਬਾਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਦਾ ਬਣਾ ਕੇ ਚੋਣ ਲੜਨ ਦੀ ਰਣਨੀਤੀ ਸਫਲ ਹੁੰਦੀ ਨਹੀਂ ਜਾਪ ਰਹੀ।
    Published by:Gurwinder Singh
    First published:

    Tags: By-election, Byelection, Sangrur, Sangrur bypoll, Simranjit Singh Mann

    ਅਗਲੀ ਖਬਰ