ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ। ਇਹ ਸੀਟ ਮੁੱਖ ਮੰਤਰੀ
ਭਗਵੰਤ ਮਾਨ ਦੇ ਸੰਸਦ ਮੈਂਬਰ ਵਜੋਂ ਅਸਤੀਫਾ ਦੇਣ ਪਿੱਛੋਂ ਖਾਲੀ ਹੋਈ ਸੀ।
ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਪੱਛੜਦੀ ਨਜ਼ਰ ਆ ਰਹੀ ਹੈ ਜਦ ਕਿ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਚੜ੍ਹਤ ਦਿੱਸ ਰਹੀ ਹੈ।
ਦੋਵਾਂ ਤੋਂ ਇਲਾਵਾ ਮੁਕਾਬਲੇ ਵਿਚ ਬਾਕੀ ਧਿਰਾਂ ਨੇੜੇ-ਤੇੜੇ ਵੀ ਨਹੀਂ ਹਨ। ਅਕਾਲੀ ਦਲ ਬਾਦਲ ਸਭਾ ਤੋਂ ਪੱਛੜਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਇਨ੍ਹਾਂ ਚੋਣਾਂ ਵਿਚ ਇਸ ਵਾਰ ਮੁੱਖ ਮੁਕਾਬਲਾ ਅਕਾਲੀ ਦਲ ਅੰਮ੍ਰਿਤਸਰ ਤੇ ਆਮ ਆਦਮੀ ਪਾਰਟੀ ਵਿਚ ਦੱਸਿਆ ਜਾ ਰਿਹਾ ਸੀ।
ਮੁਢਲੇ ਰੁਝਾਨ ਵੀ ਇਹੀ ਇਸ਼ਾਰਾ ਕਰ ਰਹੇ ਹਨ। ਅਕਾਲੀ ਦਲ ਬਾਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਦਾ ਬਣਾ ਕੇ ਚੋਣ ਲੜਨ ਦੀ ਰਣਨੀਤੀ ਸਫਲ ਹੁੰਦੀ ਨਹੀਂ ਜਾਪ ਰਹੀ। ਮੁਢਲੇ ਰੁਝਾਨਾਂ ਵਿਚ ਅਕਾਲੀ ਦਲ ਬਾਦਲ ਭਾਜਪਾ ਤੋਂ ਵੀ ਪੱਛੜਦਾ ਨਜ਼ਰ ਆ ਰਿਹਾ ਹੈ।
ਮੁਢਲੇ ਰੁਝਾਨ-
ਗੁਰਮੇਲ ਸਿੰਘ, ਆਪ.. 11858
ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ.. 13030
ਦਲਬੀਰ ਸਿੰਘ ਗੋਲਡੀ, ਕਾਂਗਰਸ.. 3446
ਕਮਲਦੀਪ ਕੌਰ, ਅਕਾਲੀ ਦਲ ਬਾਦਲ- 1587
ਕੇਵਲ ਸਿੰਘ ਢਿੱਲੋਂ, ਭਾਜਪਾ.. 3529
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।