ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਹਨ। ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਪਰਮਿੰਦਰ ਸਿੰਘ ਢੀਂਡਸਾ, ਬਲਬੀਰ ਸਿੰਘ ਸਿੱਧੂ ਅਤੇ ਹੋਰ ਆਗੂ ਮੌਜੂਦ ਸਨ।
ਅੱਜ ਆਖ਼ਰੀ ਦਿਨ ਤਿੰਨ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਇਥੇ ਚੋਣ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪੁੱਜ ਕੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਨ੍ਹਾਂ ਵਿੱਚ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਉਮੀਦਵਾਰ ਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ, ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਸ਼ਾਮਲ ਹਨ।
ਕਮਲਦੀਪ ਕੌਰ ਦੇ ਕਾਗ਼ਜ਼ ਭਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਪਾਰਟੀ ਆਗੂ ਪੁੱਜੇ ਸਨ। ਕਾਂਗਰਸੀ ਉਮੀਦਵਾਰ ਦਲਵੀਰ ਗਿੱਲ ਗੋਲਡੀ ਦੇ ਕਾਗ਼ਜ਼ ਭਰਾਉਣ ਲਈ ਉਨ੍ਹਾਂ ਨਾਲ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਜੈਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਆਦਿ ਆਗੂ ਮੌਜੂਦ ਸਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab BJP