ਸੰਗਰੂਰ : ਪੁਲਿਸ ਨੇ 4 ਵਿਅਕਤੀਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹਨਾਂ ਦੋਸ਼ੀਆਂ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਗਿ੍ਫ਼ਤਾਰ ਕੀਤਾ ਗਿਆ ਹੈ। ਪਹਿਲੇ ਇੱਕ ਦੋਸ਼ੀ ਫਰੀਦਕੋਟ ਵਾਸੀ ਨੂੰ ਪਿੰਡ ਲੌਗਵਾਲ ਤੋਂ ਤਿੰਨ ਪਿਸਤੌਲ, 20 ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਦੂਜੇ ਮਾਮਲੇ ਵਿੱਚ ਤਿੰਨ ਪਿਸਟਲ ਤੇ ਕਾਰਤੂਸ ਨਾਲ ਸੰਗਰੂਰ ਦੀ ਦਿੜ੍ਹਬਾ ਮੰਡੀ ਤੋਂ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ ਪਿਛੋਕੜ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਸੰਗਰੂਰ 'ਚ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪੁਲਿਸ ਦੇ ਇਹ ਵੱਡੀ ਕਾਰਵਾਈ ਕੀਤੀ ਹੈ| ਇਹ ਨਜਾਇਜ਼ ਪਿਸਤੌਲ ਅਤੇ ਕਾਰਤੂਸ ਪੁਲਿਸ ਨੇ ਫੜੇ ਹਨ।
ਐਸ.ਐਸ.ਪੀ ਸਵਪਨ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਪਹਿਲੇ ਮਾਮਲੇ 'ਚ ਪੰਜਾਬ ਦੇ ਫਰੀਦਕੋਟ ਦਾ ਰਹਿਣ ਵਾਲਾ ਬੱਬਾ ਨਾਮ ਦਾ ਦੋਸ਼ੀ, ਜਿਸ 'ਤੇ ਪਹਿਲਾਂ ਵੀ ਜਲੰਧਰ 'ਚ 3 ਮਾਮਲੇ ਦਰਜ ਹਨ, ਜਿੱਥੋਂ ਉਹ ਭਗੌੜਾ ਹੈ। ਜਿਸਨੂੰ ਲੌਂਗੋਵਾਲ ਪਿੰਡ ਤੋਂ ਤਿੰਨ ਹਥਿਆਰਾਂ ਤੇ 20 ਕਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੂਜੇ ਮਾਮਲੇ ਵਿੱਚ ਸੰਗਰੂਰ ਦੇ ਦਿੜ੍ਹਬਾ ਤੋਂ ਤਿੰਨ ਬਦਮਾਸ਼ਾਂ ਨੇ ਤਿੰਨ ਨਜਾਇਜ਼ ਹਥਿਆਰਾਂ ਸਮੇਤ 100 ਕਾਰਤੂਸ ਬਰਾਮਦ ਕੀਤੇ ਹਨ ਅਤੇ ਇਹ ਲੋਕ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਅਸਲਾ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Punjab Police, Sangrur