ਰਾਜੀਵ ਸ਼ਰਮਾ
ਸੰਗਰੂਰ: ਲਹਿਰਾਗਾਗਾ ਦੇ ਬੱਸ ਸਟੈਂਡ ਨਜ਼ਦੀਕ ਨਾਲੇ ਵਿੱਚ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਮੌਕੇ 'ਤੇ ਪੁੱਜੀ ਮੂਨਕ ਪੁਲਿਸ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਭਾਗ ਵਿਖੇ ਰਖਵਾ ਦਿੱਤਾ ਹੈ।
ਨੇੜਲੇ ਦੁਕਾਨਦਾਰਾਂ ਜਗਤਾਰ ਸਿੰਘ ਅਤੇ ਵਿਨੋਦ ਕੁਮਾਰ ਅਨੁਸਾਰ ਇੱਕ ਵਿਅਕਤੀ ਕੱਲ੍ਹ ਦਿਨ ਸਮੇਂ ਹੀ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੀ ਅਤੇ ਰਾਤ ਨੂੰ ਵੀ ਇਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਸਵੇਰ ਸਮੇਂ ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਇਹ ਨੌਜਵਾਨ ਨਾਲੀ ਵਿੱਚ ਡਿੱਗਿਆ ਪਿਆ ਸੀ ਅਤੇ ਮੌਤ ਹੋ ਚੁੱਕੀ ਸੀ।
ਉਧਰ, ਥਾਣਾ ਸਦਰ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਅਣਪਛਾਤੇ 40-45 ਸਾਲ ਦੇ ਨੌਜਵਾਨ ਦੀ ਠੰਢ ਕਾਰਨ ਵੀ ਮੌਤ ਹੋ ਸਕਦੀ ਹੈ, ਜਿਸ ਦੀ ਸਹੀ ਜਾਣਕਾਰੀ ਪੋਸਟਮਾਰਟਮ ਉਪਰੰਤ ਪ੍ਰਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਲਈ ਮੂਨਕ ਦੇ ਮੋਰਚਰੀ ਵਿਖੇ ਵਿਖੇ ਰੱਖਿਆ ਗਿਆ ਹੈ। ਇਸ ਵਾਰੇ ਕਿਸੇ ਨੂੰ ਪਤਾ ਹੋਵੇ ਜਾਂ ਕੋਈ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਸਾਡੇ ਨਾਲ ਸੰਪਰਕ ਕਰ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Police, Punjab Police, Sangrur