ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਨੇ ਸੱਧਾਰੀ ਆਮ ਆਦਮੀ ਪਾਰਟੀ ਦੇ ਨਾਲ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਇੱਕ ਇੰਟਰਵਿਊ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਜਿੱਤ ਤੋਂ ਬਾਅਦ ਲੋਕ ਸਭਾ ਵਿੱਚ ਰੰਗਰੇਟੇ ਸਿੱਖ, ਉਨ੍ਹਾਂ ਲਈ ਪਹਿਲਾਂ ਮੁੱਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਅੱਜ 75 ਸਾਲਾਂ ਬਾਅਦ ਪਿੰਡਾਂ ਵਿੱਚ ਰੰਗਰੇਟੇ ਸਿੱਖਾਂ ਦੀ ਬਹੁਤ ਮਾੜੀ ਹਾਲਤ ਹੈ। ਉਨ੍ਹਾਂ ਕੋਲ ਰਹਿਣ ਲਈ ਸਿਰਫ ਇੱਕ ਕਮਰਾ ਹੈ। ਹਾਲਤ ਇਹ ਹੈ ਕਿ ਜੇਕਰ ਜਵਾਈ ਤੇ ਧੀ ਵੀ ਘਰ ਆ ਜਾਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਕਮਰੇ ਵਿੱਚ ਸੋਣਾ ਪੈਂਦਾ ਹੈ। ਕੜਾਕੇ ਦੀ ਠੰਡ ਵਿੱਚ ਤਾਂ ਪਸ਼ੂਆਂ ਨੂੰ ਵੀ ਕਮਰੇ ਵਿੱਚ ਰੱਖਣ ਲਈ ਮਜ਼ਬੂਰ ਹੁੰਦੇ ਹਨ। ਦੇਸ਼ ਆਜਾਦ ਹੋਣ ਤੋਂ ਬਾਅਦ ਕਿਸੇ ਨੇ ਵੀ ਉਨ੍ਹਾਂ ਦੇ ਹੱਕਾਂ ਤੇ ਮੰਗਾਂ ਨੂੰ ਨਹੀਂ ਪਛਾਣਿਆਂ। ਇੱਥੋਂ ਤੱਕ ਕਿ ਸਾਬਾਕਾ ਪ੍ਰਧਾਨ ਮੰਤਰੀ ਨੇ ਇੰਦਰਾ ਗਾਂਧੀ ਨੇ ਵੀ ਰੋਟੀ ਕਪੜਾ ਤੇ ਮਕਾਨ ਦੇਣ ਦਾ ਵਾਅਦਾ ਕੀਤਾ ਸੀ। ਮਜ਼ਦੂਰਾਂ ਨੂੰ ਠੱਗ ਕੇ ਸਿਆਸੀ ਪਾਰਟੀਆਂ ਨੇ ਰਾਜ ਕੀਤਾ ਹੈ। ਇਸ ਕਰਕੇ ਉਸਨੇ ਵਿਰੋਧੀਆਂ ਨੂੰ ਮਾਤ ਦਿੱਤੀ ਹੈ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਨੰ ਦੇਣ, ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣਾ ਅਤੇ ਬੰਦੀ ਸਿੰਘਾਂ ਦੀ ਰਿਆਹੀ ਦੇ ਮੁੱਦੇ ਚੁੱਕਣਾ ਮੇਰਾ ਫਰਜ ਹੈ। ਸਿੱਧੂ ਮੂਸੇਵਾਲ ਦੇ ਗੀਤ ਨੂੰ ਯੂਟਿਊਬ ਤੋਂ ਹਟਾਉਣ ਤੇ ਮਾਮਲੇ ਉੱਤੇ ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਦੀ ਪ੍ਰੈੱਸ ਹਿੰਦੁਤਵ ਦੇ ਏਜੰਡੇ ਲਈ ਕੰਮ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਸੰਗਰੂਰ ਸੀਟ ਜਿੱਤਣ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ ਤਿਆਰੀ ਹੈ। ਇਸਦੇ ਉਨ੍ਹਾਂ ਨੇ ਆਗੂ ਨੁਮਾਇੰਦਿਆਂ ਦੀ ਭਾਲ ਕਰ ਰਹੇ ਹਨ।
ਮਾਨ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਸਿੱਧੂ ਮੂਸੇਵਾਲਾ ਤੇ ਭਾਈ ਸੰਦੀਪ ਸਿੰਘ ਸਿੱਧੂ ਦੀ ਸੋਚ ਅਕਾਲੀ ਦਲ ਅੰਮਿਤਸਰ ਦੇ ਨਾਲ ਸੀ, ਇਸ ਕਰਕੇ ਉਨ੍ਹਾਂ ਨੇ ਜਿੱਤ ਹਾਸਲ ਹੋਈ। ਇਸ ਲਈ ਉਹ ਬਹੁਤ ਧੰਨਵਾਦੀ ਹੈ।
ਦੱਸ ਦਈਏ ਕਿ ਆਪ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ।
ਸੰਗਰੂਰ ਜ਼ਿਮਨੀ ਚੋਣ ਨਤੀਜਿਆਂ ਵਿੱਚ ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ 'ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਸਥਾਨ 'ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਨ।
ਪਹਿਲੇ ਦੋ ਨੂੰ ਛੱਡ ਕੇ ਬਾਕੀ ਉਮੀਦਵਾਰਾਂ ਦੀਆਂ ਜ਼ਮਾਨਤਾ ਜ਼ਬਤ ਹੋ ਗਈਆਂ। ਇਹ ਹਾਰ ਮੁੱਖ ਮੰਤਰੀ ਲਈ ਨਿੱਜੀ ਤੌਰ ’ਤੇ ਨਮੋਸ਼ੀ ਦੀ ਹਾਲਤ ਹੈ ਕਿਉਂਕਿ ਸੰਗਰੂਰ ਉਨ੍ਹਾਂ ਦਾ ਜੱਦੀ ਹਲਕਾ ਵੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sangrur bypoll, Simranjit Singh Mann