ਸੰਗਰੂਰ ਜ਼ਿਲ੍ਹੇ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਗਰੀਬ ਬੱਚਿਆਂ ਨਾਲ ਕੇਕ ਕੱਟ ਕੇ ਆਪਣਾ ਜਨਮ ਦਿਨ ਮਨਾਇਆ। ਦੱਸ ਦੇਈਏ ਕਿ ਬੀਤੇ ਕੱਲ੍ਹ 11 ਮਈ ਨੂੰ ਸੰਗਰੂਰ ਜ਼ਿਲ੍ਹੇ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਦਾ ਜਨਮ ਦਿਨ ਸੀ ਅਤੇ ਉਨ੍ਹਾਂ ਦੇ ਜਨਮ ਦਿਨ ਮੌਕੇ ਐਸਐਸਪੀ ਸਿੱਧੂ ਨੇ ਗਰੀਬ ਬੱਚਿਆਂ ਨੂੰ ਇੱਕ ਨਿੱਜੀ ਹੋਟਲ ਵਿੱਚ ਲਿਜਾ ਕੇ ਉਨ੍ਹਾਂ ਦਾ ਜਨਮ ਦਿਨ ਮਨਾਇਆ।
ਇਸ ਤੋਂ ਪਹਿਲਾਂ ਮਨਦੀਪ ਸਿੰਘ ਸਿੱਧੂ ਨੇ ਆਪਣੇ ਦਫ਼ਤਰ ਵਿੱਚ ਆਮ ਲੋਕਾਂ ਦੀ ਮੀਟਿੰਗ ਬੁਲਾਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਸ ਤੋਂ ਬਾਅਦ ਮਨਦੀਪ ਸਿੰਘ ਸਿੱਧੂ ਨੇ ਆਪਣਾ ਜਨਮ ਦਿਨ ਗਰੀਬ ਘਰਾਂ ਦੇ ਬੱਚਿਆਂ ਨਾਲ ਮਨਾਇਆ ਅਤੇ ਬੱਚਿਆਂ ਨਾਲ ਸਮਾਂ ਬਤੀਤ ਕੀਤਾ।
ਤੁਸੀਂ ਤਸਵੀਰਾਂ 'ਚ ਦੇਖ ਸਕਦੇ ਹੋ ਕਿ ਕਿਸੇ ਬੱਚੇ ਦੇ ਪੈਰਾਂ 'ਚ ਚੱਪਲਾਂ ਨਹੀਂ ਹਨ ਤਾਂ ਕਿਸੇ ਨੇ ਕੱਪੜੇ ਨਹੀਂ ਪਾਏ ਹੋਏ ਹਨ। ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਨੇ ਸਾਰੇ ਬੱਚਿਆਂ ਨੂੰ ਪਲੇਟਾਂ ਵਿੱਚ ਖਾਣਾ ਆਪਣੇ ਹੱਥਾਂ ਨਾਲ ਖੁਆਇਆ। ਇਹ ਤਸਵੀਰਾਂ ਖੁਦ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਜਾਰੀ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sangrur