ਆਸ਼ੀਸ਼ ਸ਼ਰਮਾ
ਬਰਨਾਲਾ:ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ /ਸਾੜਨ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਵੇਖਣ ’ਚ ਆਇਆ ਹੈ ਕਿ ਝੋਨਾ ਕੱਟਣ ਉਪਰੰਤ ਫ਼ਸਲ ਦੀ ਰਹਿੰਦ-ਖੂੰਹਦ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।
ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਅਤੇ ਆਲੇ-ਦੁਆਲੇ ਖੜ੍ਹੀ ਫ਼ਸਲ ਦੇ ਨਾਲ-ਨਾਲ ਪਿੰਡਾਂ ’ਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਅੱਗ ਨਾਲ ਪੈਦਾ ਹੋਏ ਧੂੰਏ ਕਾਰਣ ਵੱਡੇ ਸੜਕ ਹਾਦਸੇ ਵਾਪਰਨ ਤੋਂ ਇਲਾਵਾ ਪਿੰਡਾਂ ’ਚ ਲੜਾਈ-ਝਗੜੇ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਉਪਰੋਕਤ ਨੂੰ ਧਿਆਨ ’ਚ ਰਖਦੇ ਹੋਏ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਵੇਖਣ ’ਚ ਆਇਆ ਹੈ ਕਿ ਝੋਨਾ ਕੱਟਣ ਉਪਰੰਤ ਫ਼ਸਲ ਦੀ ਰਹਿੰਦ-ਖੂੰਹਦ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਅਤੇ ਆਲੇ-ਦੁਆਲੇ ਖੜ੍ਹੀ ਫ਼ਸਲ ਦੇ ਨਾਲ-ਨਾਲ ਪਿੰਡਾਂ ’ਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਅੱਗ ਨਾਲ ਪੈਦਾ ਹੋਏ ਧੂੰਏ ਕਾਰਣ ਵੱਡੇ ਸੜਕ ਹਾਦਸੇ ਵਾਪਰਨ ਤੋਂ ਇਲਾਵਾ ਪਿੰਡਾਂ ’ਚ ਲੜਾਈ-ਝਗੜੇ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ।
ਇਸ ਲਈ ਉਪਰੋਕਤ ਨੂੰ ਧਿਆਨ ’ਚ ਰਖਦੇ ਹੋਏ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ ਜ਼ਿਲ੍ਹੇ ਅੰਦਰ 25 ਨਵੰਬਰ 2021 ਤੱਕ ਲਾਗੂ ਰਹਿਣਗੇ।
ਬਰਨਾਲਾ 'ਚ ਕੰਬਾਈਨਾਂ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਚਲਾਉਣ ਉੱਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ਉੱਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਰਨ ਸ਼ੁਰੂ ਹੋ ਗਿਆ ਹੈ ਅਤੇ ਆਮ ਤੌਰ ਉੱਤੇ ਵੇਖਿਆ ਗਿਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਈਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖਰੀਦ ਕਰਨ ਤੋਂ ਝਿਜਕਦੀਆਂ ਹਨ।
ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਿਦਾਇਤ ਕੀਤੀ ਗਈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕਿਸੇ ਵੀ ਕੰਬਾਈਨ ਨੂੰ ਹਾਰਵੈਸਟਰ ਸੁਪਰ ਐੱਸ.ਐੱਮ.ਐੱਸ ਲਗਾਏ ਬਗੈਰ ਨਹੀਂ ਵਰਤਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Paddy Straw Burning