Home /News /punjab /

5-5 ਮਰਲੇ ਪਲਾਟਾਂ ਦੀ ਮੰਗ ਨੂੰ ਲੈ ਸੜਕਾਂ 'ਤੇ ਆਇਆ ਮਜ਼ਦੂਰਾਂ ਦਾ ਹਜੂਮ

5-5 ਮਰਲੇ ਪਲਾਟਾਂ ਦੀ ਮੰਗ ਨੂੰ ਲੈ ਸੜਕਾਂ 'ਤੇ ਆਇਆ ਮਜ਼ਦੂਰਾਂ ਦਾ ਹਜੂਮ

5-5 ਮਰਲੇ ਪਲਾਟਾਂ ਦੀ ਮੰਗ ਨੂੰ ਲੈ ਸੜਕਾਂ 'ਤੇ ਆਇਆ ਮਜ਼ਦੂਰਾਂ ਦਾ ਹਜੂਮ

5-5 ਮਰਲੇ ਪਲਾਟਾਂ ਦੀ ਮੰਗ ਨੂੰ ਲੈ ਸੜਕਾਂ 'ਤੇ ਆਇਆ ਮਜ਼ਦੂਰਾਂ ਦਾ ਹਜੂਮ

ਮਜ਼ਦੂਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗਰੀਬ ਲੋਕਾਂ ਦੀਆਂ ਮੰਗਾ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦਾ ਹਲਕੇ ਵਿੱਚ ਵਿਰੋਧ ਕੀਤਾ ਜਾਵੇਗਾ।

  • Share this:

ਰਾਜੀਵ ਸ਼ਰਮਾ

ਭਵਾਨੀਗੜ੍ਹ:  5-5 ਮਰਲੇ ਪਲਾਟਾਂ ਦੀ ਮੰਗ ਨੂੰ ਲੈ ਕੇ 30 ਪਿੰਡਾਂ ਦੇ ਮਜ਼ਦੂਰਾਂ ਨੇ ਬੀਡੀਪੀਓ ਦਫ਼ਤਰ  ਦਾ ਘਿਰਾਓ ਕੀਤਾ। ਹਾਮੀ ਮਜ਼ਦੂਰ ਦੇ ਵੈੱਲਫੇਅਰ ਸੁਸਾਇਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ਬਾਜ਼ਾਰਾਂ ਵਿੱਚ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਚਿਮਨਦੀਪ ਸਿੰਘ ਮਿਲਖੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਅਦਾ ਕਰਕੇ ਗਰੀਬਾਂ ਨੂੰ ਪੰਜ-ਪੰਜ ਮਰਲੇ ਪਲਾਟ ਦੇਣ ਤੋੰ ਭੱਜ ਰਹੀ ਹੈ। ਪਰੰਤੂ ਸਰਕਾਰ ਨੂੰ ਉਸਦੇ ਵਾਅਦੇ ਤੋੰ ਭੱਜਣ ਨਹੀ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਰੀਬ ਲੋਕਾਂ ਦੀਆਂ ਮੰਗਾ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦਾ ਹਲਕੇ ਵਿੱਚ ਵਿਰੋਧ ਕੀਤਾ ਜਾਵੇਗਾ।


ਓਧਰ ਬਲਾਕ ਸੰਮਤੀ ਦੇ ਚੈਅਰਮੈਨ ਵਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਇੱਕ ਕਰਕੇ ਆਪਣਾ ਵਾਅਦਾ ਪੂਰਾ ਕਰ ਰਹੀ ਹੈ। ਗਰੀਬਾਂ ਨੂੰ ਪਲਾਟ ਦਿੱਤੇ ਜਾ ਰਹੇ ਹਨ ਹਾਲਾਂਕਿ ਨਾਲ ਹੀ ਉਨ੍ਹਾਂ  ਕਿਹਾ ਕਿ ਜਿਹੜੇ ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ਨਹੀੰ ਹਨ ਉੱਥੇ ਸਰਕਾਰ ਕਿਵੇਂ ਗਰੀਬ ਲੋਕਾਂ ਨੂੰ ਪਲਾਟ ਮੁਹੱਈਆ ਕਰਵਾਏਗੀ?

Published by:Sukhwinder Singh
First published:

Tags: Protest, Sangrur