ਧੂਰੀ ਦੇ ਨੌਜਵਾਨ ਦੀ ਦੁਬਈ ਵਿਚ ਮੌਤ

ਵਿਰਲਾਪ ਕਰਦੇ ਹੋਏ ਮ੍ਰਿਤਕ ਦੇ ਪਰਿਵਾਰ ਮੈਂਬਰ

 • Share this:
  ਸੰਗਰੂਰ ਦੇ ਧੂਰੀ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਗੁਰਮੁਖ ਸਿੰੰਘ ਦੀ ਦੁਬਈ ਵਿਚ ਮੌਤ ਹੋ ਗਈ ਹੈ। ਗੁਰਮੁਖ ਸਿੰਘ ਦੋ ਸਾਲ ਪਹਿਲਾਂ ਹੀ ਰੁਜ਼ਗਾਰ ਦੇ ਸਿਲਸਿਲੇ ਵਿਚ ਦੁਬਈ ਗਿਆ ਸੀ। ਹੁਣ ਘਰ ਵਿਚ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਤਿੰਨ ਛੋਟੇ ਬੱਚੇ ਹਨ। ਪਰਿਵਾਰ ਨੇ ਭਾਰਤ ਸਰਕਾਰ ਤੋਂ ਬੇਟੇ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

  ਮ੍ਰਿਤਕ ਗੁਰਮੁਖ ਸਿੰਘ ਦੀ ਪਤਨੀ ਕਿਰਨਜੋਤ ਕੌਰ ਨੇ ਦੱਸਿਆ ਹੈ ਕਿ ਘਰ ਦੀ ਹਾਲਤ ਬੇਹੱਦ ਖਰਾਬ ਸੀ, ਇਸ ਦੇ ਲਈ ਉਸ ਦਾ ਪਤੀ ਦੁਬਈ ਗਿਆ ਸੀ, ਪਰ ਜਿਵੇਂ ਹੀ ਉਸ ਦੇ ਮੌਤ ਦੀ ਖਬਰ ਆਈ ਹੈ ਤਾਂ ਘਰ ਵਿਚ ਮਾਤਮ ਛਾ ਗਿਆ। ਪਤਨੀ ਨੇ ਦੱਸਿਆ ਹੈ ਕਿ ਘਰ ਵਿਚ ਉਸ ਦੇ ਮਾਤਾ ਪਿਤਾ ਅਤੇ ਤਿੰਨ ਬੱਚੇ ਹਨ।

  ਮ੍ਰਿਤਕ ਦੀ ਪਤਨੀ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਤੀ ਦੀ ਲਾਸ਼ ਨੂੰ ਭਾਰਤ ਲਿਉਣ ਵਿਚ ਮਦਦ ਕੀਤੀ ਜਾਵੇ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਸ ਦਾ ਬੇਟਾ ਦੋ ਸਾਲ ਪਹਿਲਾਂ ਦੁਬਈ ਗਿਆ ਸੀ ਅਤੇ ਉਥੇ ਫੈਕਟਰੀ ਵਿਚ ਕੰਮ ਕਰਦਾ ਸੀ, ਉਥੋਂ ਹੀ ਫੋਨ ਆਇਆ ਹੈ ਕਿ ਉਹ ਹੁਣ ਦੁਨੀਆਂ ਵਿਚ ਨਹੀਂ ਰਿਹਾ।
  Published by:Gurwinder Singh
  First published: