Ashphaq Dhuddy
ਮੁਕਤਸਰ: ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਛੇਵੇਂ ਪੇਅ ਕਮਿਸ਼ਨ ਦਾ ਵਿਰੋਧ ਕਰਦੇ ਹੋਏ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਹੜਤਾਲ ਜਾਰੀ ਹੈ ਜਿਸ ਦੇ ਚੱਲਦੇ ਅੱਜ ਸੈਨੀਟੇਸ਼ਨ ਮਹਿਕਮੇ ਦੇ ਮੁਲਾਜ਼ਮਾਂ ਨੇ ਛੇਵੇਂ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ ਅਤੇ ਆਪਣੀਆਂ ਮੰਗਾਂ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੈਨੀਟੇਸ਼ਨ ਮਹਿਕਮੇ ਦੇ ਕਾਮਿਆਂ ਨੇ ਦੱਸਿਆ ਕਿ ਸਾਡੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ 2004 ਦੀ ਤਰਜੀਹ ਉਤੇ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।
ਇਸ ਮੌਕੇ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅਸੀਂ ਅੱਜ ਛੇਵੇਂ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ ਹਨ ਅਤੇ ਆਪਣਾ ਸਰਕਾਰ ਪ੍ਰਤੀ ਵਿਰੋਧ ਜਤਾਇਆ ਹੈ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ 2004 ਦੇ ਤਹਿਤ ਪੈਨਸ਼ਨ ਸਕੀਮ ਵੀ ਲਾਗੂ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।