Home /News /punjab /

PAK ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਹੋਈ ਮੌਤ

PAK ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਹੋਈ ਮੌਤ

PAK ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਹੋਈ ਮੌਤ(ਸੰਕੇਤਕ ਫੋਟੋ)

PAK ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਹੋਈ ਮੌਤ(ਸੰਕੇਤਕ ਫੋਟੋ)

ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਐਤਵਾਰ ਨੂੰ ਸੁਖਪ੍ਰੀਤ ਕੌਰ ਆਪਣੀ ਧੀ ਸਵਪਨਦੀਪ ਨੂੰ ਮਿਲਣ ਲਈ ਮੋਟਰਸਾਈਕਲ 'ਤੇ ਆਪਣੇ ਗੁਆਂਢੀ ਨਾਲ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਹੋਰ ਪੜ੍ਹੋ ...
  • Share this:

ਜਾਣਕਾਰੀ ਅਨੁਸਾਰ ਜਦੋਂ ਸੁਖਪ੍ਰੀਤ ਕੌਰ ਅੰਮ੍ਰਿਤਸਰ ਦੇ ਖਜ਼ਾਨਾ ਚੌਂਕ ਕੋਲ ਪਹੁੰਚੀ ਤਾਂ ਉਹ ਆਪਣੇ ਮੋਟਰਸਾਈਕਲ ਦੇ ਪਿੱਛੇ ਜਾ ਡਿੱਗੀ, ਜਿਸ ਕਾਰਨ ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹੁਣ ਸੁਖਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ 1:00 ਵਜੇ ਭਿੱਖੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਦੱਸ ਦੇਈਏ ਕਿ ਸਰਬਜੀਤ ਸਿੰਘ ਦੀ ਭੈਣ ਦਲਬੀਰ ਦੀ ਇਸ ਸਾਲ 26 ਜੂਨ ਨੂੰ ਮੌਤ ਹੋ ਗਈ ਸੀ। ਉਨ੍ਹਾਂ ਨੇ ਪਾਕਿਸਤਾਨ ਵਿਚ ਰਹਿੰਦੇ ਭਰਾ ਨੂੰ ਭਾਰਤ ਲਿਆਉਣ ਲਈ ਮੁਹਿੰਮ ਚਲਾਈ ਸੀ। 60 ਸਾਲਾ ਦਲਬੀਰ ਕੌਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ।

ਜਿਕਰਯੋਗ ਹੈ ਕਿ ਸਰਬਜੀਤ ਨੂੰ ਪਾਕਿਸਤਾਨ ਦੀ ਇੱਕ ਅਦਾਲਤ ਨੇ ਅੱਤਵਾਦ ਅਤੇ ਜਾਸੂਸੀ ਲਈ ਦੋਸ਼ੀ ਠਹਿਰਾਇਆ ਸੀ ਅਤੇ 1991 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਹਾਲਾਂਕਿ 2008 'ਚ ਸਰਕਾਰ ਨੇ ਸਰਬਜੀਤ ਦੀ ਫਾਂਸੀ 'ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਅਪ੍ਰੈਲ 2013 ਵਿੱਚ ਲਾਹੌਰ ਵਿੱਚ ਕੈਦੀਆਂ ਵੱਲੋਂ ਕੀਤੇ ਹਮਲੇ ਵਿੱਚ ਸਰਬਜੀਤ ਦੀ ਮੌਤ ਹੋ ਗਈ ਸੀ।

Published by:Drishti Gupta
First published:

Tags: Accident, Amritsar, Jalandhar, Punjab, Road accident