ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

News18 Punjabi | News18 Punjab
Updated: February 27, 2020, 9:08 PM IST
share image
ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ
(ਫਾਈਲ ਫੋਟੋ) ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਸ੍ਰੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹ ਐਸ.ਏ.ਐਸ ਨਗਰ ਵਿਖੇ ਸਨਅਤ ਨੂੰ ਹੁਲਾਰਾ ਦੇਣ ਲਈ ਲੀਜ ਹੋਲਡ ਤੋਂ ਫਰੀ ਹੋਲਡ ਦੇ ਕਨਵਰਜ਼ਨ ਚਾਰਜਿਜ਼ 825 ਰੁਪਏ ਪ੍ਰਤੀ ਵਰਗ ਗਜ਼ ਤੋਂ ਘਟਾ ਕੇ 20 ਰੁਪਏ ਪ੍ਰਤੀ ਵਰਗ ਗਜ਼ ਕਰਨ, ਵਾਧੂ ਐਫ.ਏ.ਆਰ. ਲਈ ਖ਼ਰਚਿਆਂ ਵਿੱਚ ਕਮੀ, ਪੀ.ਐਸ.ਆਈ.ਈ.ਸੀ. ਅਤੇ ਪੰਜਾਬ ਇੰਨਫੋਟੈਕ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਿਸਮਾਂ ਦੀਆਂ ਸੇਵਾਵਾਂ ਲਈ ਪ੍ਰੋਸੈਸਿੰਗ ਫੀਸ ਅਤੇ ਹੋਰ ਖਰਚਿਆਂ ਤੋਂ ਛੋਟਾਂ ਦਿੱਤੀਆਂ ਜਾਣਗੀਆਂ।

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ, ਪੰਜਾਬ ਇਨਫੋਟੈਕ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੀਤਾ।

ਸ੍ਰੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹ ਐਸ.ਏ.ਐਸ ਨਗਰ ਵਿਖੇ ਸਨਅਤ ਨੂੰ ਹੁਲਾਰਾ ਦੇਣ ਲਈ ਲੀਜ ਹੋਲਡ ਤੋਂ ਫਰੀ ਹੋਲਡ ਦੇ ਕਨਵਰਜ਼ਨ ਚਾਰਜਿਜ਼ 825 ਰੁਪਏ ਪ੍ਰਤੀ ਵਰਗ ਗਜ਼ ਤੋਂ ਘਟਾ ਕੇ 20 ਰੁਪਏ ਪ੍ਰਤੀ ਵਰਗ ਗਜ਼ ਕਰਨ, ਵਾਧੂ ਐਫ.ਏ.ਆਰ. ਲਈ ਖ਼ਰਚਿਆਂ ਵਿੱਚ ਕਮੀ, ਪੀ.ਐਸ.ਆਈ.ਈ.ਸੀ. ਅਤੇ ਪੰਜਾਬ ਇੰਨਫੋਟੈਕ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਿਸਮਾਂ ਦੀਆਂ ਸੇਵਾਵਾਂ ਲਈ ਪ੍ਰੋਸੈਸਿੰਗ ਫੀਸ ਅਤੇ ਹੋਰ ਖਰਚਿਆਂ ਤੋਂ ਛੋਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਦੇ ਵਿਕਾਸ ਲਈ ਉਸਾਰੂ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਉਪਰਾਲੇ ਲਗਾਤਾਰ ਜਾਰੀ ਹਨ।

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਮਹਿਲਾਵਾਂ ਦੀ ਸੁਰੱਖਿਆ, ਕੂੜੇ-ਕਰਕਟ ਦੇ ਨਿਯਮਤ ਨਿਬੇੜੇ, ਸੜਕਾਂ, ਸਟਰੀਟ ਲਾਈਟਾਂ ਅਤੇ ਗਰੀਨ ਏਰੀਆ ਆਦਿ ਦੇ ਰੱਖ-ਰਖਾਅ ਨੂੰ ਧਿਆਨ ਵਿੱਚ ਰੱਖਦਿਆਂ ਜਨਤਕ ਟਰਾਂਸਪੋਰਟ ਸੰਬੰਧੀ ਕੀਤੀ ਗਈ ਮੰਗ ਸਬੰਧੀ ਉਦਯੋਗ ਮੰਤਰੀ ਨੇ ਸਬੰਧਤ ਵਿਭਾਗ ਅਤੇ ਨਗਰ ਨਿਗਮ ਮੁਹਾਲੀ ਨੂੰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ।
ਜ਼ਿਲ੍ਹਾ ਐਸ.ਏ.ਐਸ ਨਗਰ ਦੇ ਉਦਯੋਗਿਕ ਖੇਤਰ  ਨਾਲ ਜੁੜੇ ਮੁੱਦਿਆਂ ਸਬੰਧੀ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਉਠਾਈ ਗਈ ਮੰਗ ਨੂੰ ਸਵੀਕਾਰ ਕਰਨ ਲਈ ਮੈਬਰਾਂ ਨੇ ਉਦਯੋਗ ਤੇ ਵਣਜ ਮੰਤਰੀ ਦਾ ਧੰਨਵਾਦ ਕੀਤਾ।

 
First published: February 27, 2020
ਹੋਰ ਪੜ੍ਹੋ
ਅਗਲੀ ਖ਼ਬਰ