ਚੰਡੀਗੜ੍ਹ- ਅੱਜ ਪੰਜਾਬ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਟਰੇਨਿੰਗ ਲਈ ਸਿੰਗਾਪੁਰ ਰਵਾਨਾ ਹੋ ਗਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸਿੰਗਾਪੁਰ ਜਾ ਰਹੇ 30 ਪ੍ਰਿੰਸੀਪਲਾਂ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀ ਚੋਣ 5 ਮੈਂਬਰੀ ਕਮੇਟੀ ਕਰਦੀ ਹੈ। ਇਸ ਲਈ ਮਾਪਦੰਡ ਤੈਅ ਕੀਤੇ ਗਏ ਹਨ। ਜਿਹੜੇ ਪ੍ਰਿੰਸੀਪਲ ਇਨ੍ਹਾਂ ਉਤੇ ਖਰੇ ਉਤਰਦੇ ਹਨ ਉਹਨਾਂ ਦੀ ਚੋਣ ਕੀਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਹੈ ਕਿ ਇਹ ਪ੍ਰੋਗਰਾਮ ਬਹੁਤ ਵਧੀਆ ਹੋਵੇਗਾ ਅਤੇ ਅਧਿਆਪਕਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਫਰਵਰੀ ਦੇ ਸ਼ੁਰੂ ਵਿੱਚ ਪ੍ਰਿੰਸੀਪਲਾਂ ਦਾ ਇੱਕ ਗਰੁੱਪ ਸਿਖਲਾਈ ਲਈ ਸਿੰਗਾਪੁਰ ਆਇਆ ਸੀ ਪਰ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਸ ਟਰੇਨਿੰਗ 'ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੁੱਛਿਆ ਸੀ ਕਿ ਉਥੇ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਕਿਸ ਆਧਾਰ ’ਤੇ ਕੀਤੀ ਗਈ ਹੈ। ਇਸ ਦੇ ਲਈ ਕੋਈ ਮੁਕਾਬਲਾ ਕਰਵਾਇਆ ਗਿਆ ਸੀ, ਹਾਲਾਂਕਿ ਸਰਕਾਰ ਨੇ ਇਸ ਬਾਰੇ ਅਜੇ ਤੱਕ ਆਪਣੀ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Punjab government, Singapore