ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ- 02 ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਗੁਰਜੀਤ ਸਿੰਘ ਔਜਲਾ ਅਤੇ ਸੁਖਜਿੰਦਰ ਸਿੰਘ ਔਜਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।
ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਕਾਂਗਰਸ ਪਾਰਟੀ ਦੇ ਜਸਬੀਰ ਸਿੰਘ ਗਿੱਲ ਅਤੇ ਹਰਪਿੰਦਰ ਜੀਤ ਸਿੰਘ ਵੱਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਦੇ ਕਸ਼ਮੀਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਸੰਤੋਖ ਸਿੰਘ ਚੌਧਰੀ ਵੱਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਕਾਂਗਰਸ ਪਾਰਟੀ ਦੇ ਰਾਜ ਕੁਮਾਰ ਅਤੇ ਸੋਨੀਆ ਵੱਲੋਂ, ਲੋਕ ਸਭਾ ਹਲਕਾ 08-ਫ਼ਤਿਹਗੜ੍ਹ ਸਾਹਿਬ (ਐਸ.ਸੀ) ਲਈ ਆਜ਼ਾਦ ਉਮੀਦਵਾਰ ਐਡਵੋਕੇਟ ਪ੍ਰਭਜੋਤ ਸਿੰਘ ਅਤੇ ਜੈ ਜਵਾਨ ਜੈ ਕਿਸਾਨ ਪਾਰਟੀ ਦੀ ਬਲਵਿੰਦਰ ਕੌਰ ਵੱਲੋਂ, ਲੋਕ ਸਭਾ ਹਲਕਾ 09-ਫ਼ਰੀਦਕੋਟ ਲਈ ਆਜ਼ਾਦ ਉਮੀਦਵਾਰ ਦਰਸ਼ਨ ਸਿੰਘ ਵੱਲੋਂ, ਲੋਕ ਸਭਾ ਹਲਕਾ 11-ਬਠਿੰਡਾ ਲਈ ਆਜ਼ਾਦ ਉਮੀਦਵਾਰ ਜਸਵੰਤ ਸਿੰਘ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ-ਲੈਨਿਨਸਟ) (ਲਿਬਰੇਸ਼ਨ) ਦੇ ਭਗਵੰਤ ਸਿੰਘ ਵੱਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਜ਼ਾਦ ਉਮੀਦਵਾਰ ਗੁਰਨਾਮ ਸਿੰਘ ਅਤੇ ਜਸਬੀਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੇ ਪਹਿਲੇ ਦਿਨ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 24 ਹੋ ਗਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।