ਇਨ੍ਹਾਂ ਸਿਆਸੀ ਆਗੂਆਂ ਤੇ ਕਲਾਕਾਰਾਂ ਦੀ ਸੁਰੱਖਿਆ ਛਤਰੀ ਨੂੰ ਲੱਗਾ ਕੱਟ...


Updated: July 11, 2018, 9:29 PM IST
ਇਨ੍ਹਾਂ ਸਿਆਸੀ ਆਗੂਆਂ ਤੇ ਕਲਾਕਾਰਾਂ ਦੀ ਸੁਰੱਖਿਆ ਛਤਰੀ ਨੂੰ ਲੱਗਾ ਕੱਟ...

Updated: July 11, 2018, 9:29 PM IST
ਚੁਫੇਰਿਓਂ ਦਬਾਅ ਕਰਕੇ ਆਖਰ ਕੈਪਟਨ ਸਰਕਾਰ ਨੇ ਸਿਆਸੀ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਹੈ। ਕੈਪਟਨ ਸਰਕਾਰ ਨੇ ਕਈ ਨੇਤਾਵਾਂ ਤੇ ਅਫਸਰਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਹੈ। ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਲ-ਨਾਲ ਕਲਾਕਾਰ ਜੈਜ਼ੀ. ਬੀ ਤੇ ਗੁਰਪ੍ਰੀਤ ਘੁੱਗੀ ਵੀ ਇਸ ਛਾਂਟੀ ਦੇ ਲਪੇਟੇ ਵਿਚ ਆਏ ਹਨ। ਨਵੇਂ ਹੁਕਮਾਂ ਮੁਤਾਬਕ ਕੁੱਲ 125 ਲੋਕਾਂ ਦੀ ਸੁਰੱਖਿਆ ਵਿਚ ਲੱਗੇ ਹੋਏ 200 ਮੁਲਾਜ਼ਮਾਂ ਨੂੰ ਹੁਣ ਹਟਾ ਲਿਆ ਗਿਆ ਹੈ। ਮਜੀਠੀਆ ਤੋਂ ਵੀ 11 ਗੰਨਮੈਨ ਵਾਪਸ ਲਏ ਹਨ। ਹਟਾਏ ਗਏ ਪੁਲਿਸ ਮੁਲਾਜ਼ਮਾਂ ਨੂੰ ਆਪੋ ਆਪਣੇ ਸਬੰਧਤ ਹੈੱਡਕੁਆਟਰ ਵਿਚ ਭੇਜਿਆ ਜਾਵੇਗਾ।

ਪਿਛਲੇ ਮਹੀਨੇ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਬਿਕਰਮ ਮਜੀਠੀਆ ਨੂੰ ਮਿਲੀ ਸੁਰੱਖਿਆ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਮਜੀਠੀਆ ਨੂੰ ਇੰਨੀ ਸੁਰੱਖਿਆ ਕਿਉਂ ਦਿੱਤੀ ਗਈ ਹੈ। ਇਸ ਮਗਰੋਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸਬੰਧੀ ਜਾਂਚ ਦਾ ਭਰੋਸਾ ਦਿੱਤਾ ਸੀ। ਇਹ ਮਾਮਲਾ ਮੀਡੀਆ ਵਿਚ ਆਉਣ ਕਰਕੇ ਕੈਪਟਨ ਸਰਕਾਰ ਕਸੂਤੀ ਘਿਰ ਗਈ ਸੀ। ਆਮ ਆਦਮੀ ਪਾਰਟੀ ਵੀ ਇਸ ਦਾ ਵਿਰੋਧ ਕਰ ਰਹੀ ਸੀ।
First published: July 11, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...