ਸ੍ਰੀ ਮੁਕਤਸਰ ਸਾਹਿਬ ਜੇਲ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

News18 Punjabi | News18 Punjab
Updated: February 14, 2020, 1:30 PM IST
share image
ਸ੍ਰੀ ਮੁਕਤਸਰ ਸਾਹਿਬ ਜੇਲ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ
ਸੈਮੀਨਾਰ ਦੌਰਾਨ ਹਾਜ਼ਿਰ ਹਵਾਲਾਤੀਆਂ/ਕੈਦੀਆਂ ਅਤੇ ਜ਼ੇਲ ਸਟਾਫ਼ ਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ਼ ਬੁਨਿਆਦੀ ਫਰਜ਼ ਨਿਭਾਉਣ ਸੰਬੰਧੀ ਵੀ ਜਾਣਕਾਰੀ ਦਿੱਤੀ।

ਸੈਮੀਨਾਰ ਦੌਰਾਨ ਹਾਜ਼ਿਰ ਹਵਾਲਾਤੀਆਂ/ਕੈਦੀਆਂ ਅਤੇ ਜ਼ੇਲ ਸਟਾਫ਼ ਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ਼ ਬੁਨਿਆਦੀ ਫਰਜ਼ ਨਿਭਾਉਣ ਸੰਬੰਧੀ ਵੀ ਜਾਣਕਾਰੀ ਦਿੱਤੀ।

  • Share this:
  • Facebook share img
  • Twitter share img
  • Linkedin share img
ਸ੍ਰੀ ਮੁਕਤਸਰ ਸਾਹਿਬ ਜੇਲ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ ਸ੍ਰੀ ਅਰੁਨਵੀਰ ਵਸ਼ਿਸਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਥਾਰਟੀ ਦੇ ਸਕੱਤਰ ਸ. ਪ੍ਰੀਤਪਾਲ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੁਆਰਾ ਜ਼ਿਲਾ ਜ਼ੇਲ ਸ੍ਰੀ ਮੁਕਤਸਰ ਸਾਹਿਬ ਦਾ ਦੋਰਾ ਕੀਤਾ ਗਿਆ ਅਤੇ ਹਵਾਲਾਤੀਆਂ/ਕੈਦੀਆਂ ਨੂੰ ਮਿਲਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ, ਪਲੀਅ ਬਾਰਗੇਨਿੰਗ, ਅਪੀਲ ਦਾ ਹੱਕ ਅਤੇ ਅਪੀਲ ਪਾਊਂਣ ਦੀ ਹੱਦ ਅਤੇ ਧਾਰਾ 436 ਸੀ.ਆਰ.ਪੀ.ਸੀ. ਅਧੀਨ ਲਾਭ ਸਬੰਧੀ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਕੋਈ ਵੀ ਹਿਰਾਸਤੀ ਵਿਅਕਤੀ ਆਪਣੇ ਕੇਸ ਦੀ ਪੈਰਵਾਈ ਲਈ ਵਕੀਲ ਸਾਹਿਬਾਨ ਦੀਆਂ ਸੇਵਾਵਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਮੁਫ਼ਤ ਹਾਸਲ ਕਰ ਸਕਦਾ ਹੈ। ਸੈਮੀਨਾਰ ਦੌਰਾਨ ਮਾਨਯੋਗ ਜੱਜ ਸਾਹਿਬ ਨੇ ਹਾਜ਼ਿਰ ਹਵਾਲਾਤੀਆਂ/ਕੈਦੀਆਂ ਅਤੇ ਜ਼ੇਲ ਸਟਾਫ਼ ਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ਼ ਬੁਨਿਆਦੀ ਫਰਜ਼ ਨਿਭਾਉਣ ਸੰਬੰਧੀ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਆਪਣੇ ਬੁਨਿਆਦੀ ਫਰਜ਼ ਨਿਭਾ ਕੇ ਹਰ ਕੌਈ ਸੰਵਿਧਾਨ ਅਧੀਨ ਆਪਣੇ ਬੁਨਿਆਦੀ ਹੱਕਾਂ ਦਾ ਲਾਭ ਲੈ ਸਕਦਾ ਹੈ। ਇਸ ਦੋਰਾਨ ਸੀ.ਜੇ.ਐਮ. ਦੁਆਰਾ ਹਵਾਲਾਤੀਆਂ/ਕੈਦੀਆਂ ਦੀਆਂ ਪਰੇਸ਼ਾਨੀਆਂ ਸੁਣੀਆਂ ਗਈਆਂ ਅਤੇ ਉਨਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

ਉਨਾਂ ਇਹ ਵੀ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ-ਸਮੇਂ ਤੇ ਲੋਕ ਅਦਾਲਤਾਂ ਦਾ ਗਠਣ ਕੀਤਾ ਜਾਂਦਾ ਹੈ ਅਤੇ ਅਗਲੀ ਕੌਮੀ ਲੋਕ ਅਦਾਲਤ ਮਿਤੀ 11.04.2020 ਲਗਾਈ ਜਾਣੀ ਹੈ ਜਿਸ ਵਿੱਚ ਸਾਰੇ ਦਿਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਘਰੇਲੂ ਝਗੜਿਆਂ ਸਬੰਧੀ ਮਾਮਲੇ ਆਦਿ ਕੇਸ ਵਿਚਾਰੇ ਜਾਣਗੇ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
First published: February 14, 2020
ਹੋਰ ਪੜ੍ਹੋ
ਅਗਲੀ ਖ਼ਬਰ