ਸਿਧਾਰਥ ਅਰੋੜਾ
ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਆਪਣੀ ਚੋਣ ਮੁਹਿੰਮ ਦਾ ਬਿਗੁਲ ਵਜਾ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੱਲੋਂ ਪਿੰਡ ਸ਼ੇਖ ਵਿਖੇ ਬ੍ਰਹਮਪੁਰਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬ੍ਰਹਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਕਾਲੀ ਸਨ ਅਕਾਲੀ ਹਨ ਅਤੇ ਅਕਾਲੀ ਰਹਿਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਰਹਿੰਦਿਆਂ ਉਹ ਕਈ ਵਾਰ ਵਿਧਾਇਕ ਅਤੇ ਮੰਤਰੀ ਬਣਨ ਤੋਂ ਇਲਾਵਾ ਲੋਕ ਸਭਾ ਮੈਂਬਰ ਵੀ ਰਹੇ ਹਨ। ਉਨ੍ਹਾਂ ਨੇ ਕਿਹਾ ਇਹ ਸਭ ਲੋਕਾਂ ਦੇ ਪਿਆਰ ਦੀ ਬਦੌਲਤ ਹੀ ਸੰਭਵ ਹੋਇਆ ਹੈ ਤੇ ਅੱਗੇ ਵੀ ਅਜਿਹਾ ਹੀ ਹੋਵੇਗਾ। ਬ੍ਰਹਮਪੁਰਾ ਨੇ ਕਿਹਾ ਕਿ ਉਹ ਉਨ੍ਹਾਂ ਦੇ ਹੱਕ ਸੱਚ ਦੀ ਲੜਾਈ ਲੜਦੇ ਰਹਿਣਗੇ। ਇਸ ਮੌਕੇ ਬ੍ਰਹਮਪੁਰਾ ਨੇ ਵਿਰੋਧੀ ਪਾਰਟੀਆਂ ਤੇ ਵੀ ਤਿੱਖੇ ਹਮਲੇ ਕੀਤੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੱਲੋਂ ਬ੍ਰਹਮਪੁਰਾ ਨੂੰ ਪੰਜਾਹ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਚੋਣ ਫੰਡ ਲਈ ਭੇਟ ਕੀਤਾ ਗਿਆ
ਰਣਜੀਤ ਸਿੰਘ ਬ੍ਰਹਮਪੁਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦਾ ਉਨ੍ਹਾਂ ਨੂੰ ਭਰਵਾਂ ਪਿਆਰ ਮਿਲ ਰਿਹਾ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਉਹ ਵੱਡੀ ਜਿੱਤ ਪ੍ਰਾਪਤ ਕਰਨਗੇ ।ਇਸ ਮੌਕੇ ਮਜੀਠੀਆ ਤੇ ਪਰਚਾ ਦਰਜ ਕਰਨ ਨੂੰ ਸਿਆਸੀ ਸਟੰਟ ਦੱਸਦਿਆਂ ਕਿਹਾ ਕਿ ਵੋਟਾਂ ਨੇੜੇ ਆ ਕੇ ਕਿਉ ਕੀਤਾ ਗਿਆ ਹੈ ਪਹਿਲਾਂ ਕਿਥੇ ਸਨ ਇਹ ਲੋਕ।
ਇਸ ਮੋਕੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਅੱਜ ਪਿੰਡ ਸ਼ੇਖ ਤੋਂ ਬ੍ਰਹਮਪੁਰਾ ਵੱਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਅੱਜ ਦੇ ਇੱਕਠ ਤੋਂ ਪਤਾ ਚੱਲਿਆ ਕਿ ਲੋਕ ਬ੍ਰਹਮਪੁਰਾ ਸਾਹਿਬ ਨੂੰ ਕਿਨ੍ਹਾਂ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਕਈ ਕਾਂਗਰਸੀ ਪੰਚਾਇਤਾਂ ਅਕਾਲੀ ਦਲ ਵਿੱਚ ਸ਼ਾਮਲ ਹੋਣਗੀਆਂ। ਇਸ ਮੌਕੇ ਗੁਰਸੇਵਕ ਸਿੰਘ ਸ਼ੇਖ ਵੱਲੋਂ ਬ੍ਰਹਮਪੁਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।