
(ਫਾਇਲ ਫੋਟੋ)
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਮਦਨ ਮੋਹਨ ਮਿੱਤਲ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸਕਦੇ ਹਨ। ਸੂਤਰਾਂ ਮੁਤਾਬਕ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਚੰਡੀਗੜ੍ਹ ਵਿਖੇ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
ਜਾਣਕਾਰੀ ਮੁਤਾਬਕ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੇ ਪੁੱਤਰ ਐਡਵੋਕੇਟ ਅਰਵਿੰਦ ਮਿੱਤਲ ਅਤੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਲ ਹੋਣਗੇ।
ਚਰਚਾ ਹੈ ਕਿ ਉਨ੍ਹਾਂ ਦਾ ਬੇਟਾ ਅਰਵਿੰਦ ਮਿੱਤਲ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ-ਬਸਪਾ ਗਠਜੋੜ ਦਾ ਉਮੀਦਵਾਰ ਹੋਵੇਗਾ।
ਉਧਰ, ਭਾਜਪਾ ਨੇ ਕਿਹਾ ਹੈ ਕਿ ਪਾਰਟੀ ਇੱਕ ਵਾਰ ਟਿਕਟ ਦਾ ਐਲਾਨ ਜਾਂ ਵਿਚਾਰ ਕਰ ਲਵੇ, ਇਸ 'ਤੇ ਮੁੜ ਵਿਚਾਰ ਕਰਨਾ ਸੰਭਵ ਨਹੀਂ। ਮਿੱਤਲ ਸਾਹਿਬ ਦੇ ਜਾਣ ਨਾਲ ਨੁਕਸਾਨ ਹੋਵੇਗਾ ਪਰ ਪਾਰਟੀ ਸਰਵਉੱਚ ਹੈ, ਅਸੀਂ ਮਿੱਤਲ ਸਾਹਿਬ ਨੂੰ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਬਾਕੀ ਹੁਣ ਅੱਗੇ ਦਾ ਫੈਸਲਾ ਉਨ੍ਹਾਂ ਉਤੇ ਹੈ। ਉਨ੍ਹਾਂ ਨੂੰ ਪਾਰਟੀ ਦਾ ਫੈਸਲਾ ਮੰਨਣਾ ਚਾਹੀਦਾ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।