ਨਵੀਂ ਦਿੱਲੀ - ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ, ਭਾਰਤ ਸਰਕਾਰ ਨੇ ਆਈਪੀਐਸ ਸਵਾਗਤ ਦਾਸ ਨੂੰ ਗ੍ਰਹਿ ਮੰਤਰਾਲੇ ਦੇ ਵਿਸ਼ੇਸ਼ ਸਕੱਤਰ (ਅੰਦਰੂਨੀ ਸੁਰੱਖਿਆ) ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ। ਉਹ ਵਰਤਮਾਨ ਵਿੱਚ ਇੰਟੈਲੀਜੈਂਸ ਬਿਊਰੋ ਵਿੱਚ ਵਿਸ਼ੇਸ਼ ਨਿਰਦੇਸ਼ਕ ਹਨ।
ਦਿਨਕਰ ਗੁਪਤਾ 1987 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਪੰਜਾਬ ਕੇਡਰ ਦੇ ਅਧਿਕਾਰੀ ਹਨ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਗੁਪਤਾ ਨੂੰ 31 ਮਾਰਚ, 2024, ਯਾਨੀ ਉਨ੍ਹਾਂ ਦੀ ਸੇਵਾਮੁਕਤੀ ਦੀ ਮਿਤੀ ਤੱਕ NIA ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਬੀਤੇ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਰਾਜ ਦੇ ਡੀਜੀਪੀ ਵਜੋਂ ਹਟਾ ਕੇ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dinkar gupta, NIA