ਲੁਧਿਆਣਾ ਵਿੱਚ ਪੰਜਾਬ ਪੁਲਿਸ ਨੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 13 ਲੜਕੀਆਂ ਅਤੇ 4 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮਹਿਲਾ ਪੁਲੀਸ ਮੁਲਾਜ਼ਮਾਂ ਦੀ ਮਦਦ ਨਾਲ ਇਨ੍ਹਾਂ ਹੋਟਲਾਂ ’ਤੇ ਛਾਪੇਮਾਰੀ ਕੀਤੀ। ਕਈ ਨੌਜਵਾਨ ਤਾਂ ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਭੱਜ ਗਏ। ਸੂਤਰਾਂ ਅਨੁਸਾਰ ਪੁਲੀਸ ਵੱਲੋਂ ਫੜੇ ਗਏ ਏਜੰਟ ਵਟਸਐਪ ’ਤੇ ਕੁੜੀਆਂ ਦੀਆਂ ਤਸਵੀਰਾਂ ਗਾਹਕਾਂ ਨੂੰ ਭੇਜਦੇ ਹਨ। ਉਹ ਕੁੜੀਆਂ ਦੀ ਉਮਰ ਦੇ ਹਿਸਾਬ ਨਾਲ ਰੇਟ ਤੈਅ ਕਰਦੇ ਹਨ।ਫੜੀਆਂ ਗਈਆਂ ਸਾਰੀਆਂ ਲੜਕੀਆਂ ਜ਼ਿਆਦਾਤਰ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ।
ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਹੀ ਪੁਲੀਸ ਨੇ ਛਾਪਾ ਮਾਰ ਕੇ ਇਹ ਕਾਰਵਾਈ ਕੀਤੀ। ਇਨ੍ਹਾਂ ਹੋਟਲਾਂ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕ ਬੇਹੱਦ ਪ੍ਰੇਸ਼ਾਨ ਹਨ।
.@LudhianaPolice unearthed a sex racket running in the three different hotels of the city. Accused arrested and case registered. #ActionAgainstCrime pic.twitter.com/QzptwA42Mk
— Punjab Police India (@PunjabPoliceInd) February 4, 2023
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਹੋਟਲਾਂ ਵਿੱਚ ਸ਼ਰੇਆਮ ਦੇਹ ਵਪਾਰ ਦਾ ਧੰਦਾ ਚੱਲਦਾ ਹੈ। ਇਨ੍ਹਾਂ ਦਾ ਬੱਚਿਆਂ 'ਤੇ ਬੁਰਾ ਪ੍ਰਭਾਵ ਪੈਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hotel, Ludhiana, Punjab Police, Sex racket