ਧਾਰਮਿਕ ਅਸਥਾਨਾਂ ’ਤੇ ਵੀਡੀਓ ਬਣਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆਉਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। SGPC ਨੇ ਫੈਸਲਾ ਲੈਂਦੇ ਹੋਏ ਸਾਰੇ ਗੁਰੂ ਘਰਾਂ ’ਚ ਵੀਡੀਓ ਬਣਾਉਣ ਤੇ ਤਸਵੀਰਾਂ ਖਿੱਚਣ ਤੇ ਰੋਕ ਲਗਾ ਦਿੱਤੀ ਗਈ ਹੈ ਤਾਂ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਇਆ ਜਾਵੇ। SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਦਰਬਾਰ ਸਾਹਿਬ ’ਚ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਤੇ ਬੈਨ ਕੀਤੀ ਗਈ ਸੀ ਪਰ ਹੁਣ ਸਾਰੇ ਗੁਰੂਘਰਾਂ ’ਚ ਬੈਨ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।