ਚੰਡੀਗੜ੍ਹ- ਐਸਜੀਪੀਸੀ ਪ੍ਰਧਾਨ ਦੀ ਚੋਣ ਬੜੇ ਦਿਲਚਸਪ ਮੋੜ ਉਤੇ ਆ ਗਈ ਹੈ। ਭਲਕੇ ਸਵੇਰੇ ਐਸਜੀਪੀਸੀ ਪ੍ਰਧਾਨ ਦੀ ਚੋਣ ਹੋਣੀ ਹੈ। ਚੋਣ ਤੋਂ ਪਹਿਲਾਂ ਅੱਜ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਸੁਖਬੀਰ ਬਾਦਲ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ।
ਸੁਖਬੀਰ ਬਾਦਲ ਨੇ ਵੱਡਾ ਦਾਅਵਾ ਕੀਤਾ ਕਿ ਮੀਟਿੰਗ ਵਿੱਚ 100 ਤੋਂ ਮੈਂਬਰਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਪੱਕੀ ਹੈ। ਉਨ੍ਹਾਂ ਬੀਬੀ ਜਾਗੀਰ ਕੌਰ ਨੂੰ ਅਪੀਲ ਕੀਤੀ ਉਹ ਆਪਣੀ ਦਾਅਵੇਦਾਰੀ ਛੱਡ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰਨ।
ਸੁਖਬੀਰ ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਕੇਂਦਰ ਸਰਕਾਰ ਨਾਲ ਮਿਲ ਕੇ ਸਿੱਖਾਂ ਦੀ ਪਿੱਠ 'ਚ ਛੁਰਾ ਨਾ ਮਾਰਨ। ਉਨ੍ਹਾਂ ਆਪ ਤੇ ਕੇਂਦਰ ਸਰਕਾਰ ਬੀਬੀ ਜਗੀਰ ਕੌਰ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਹ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਕੰਮ ਕਰ ਰਹੀਆਂ ਹਨ।
ਦੱਸ ਦਈਏ ਕਿ ਇਸ ਵਾਰ ਸਾਬਕਾ ਅਕਾਲੀ ਆਗੂ ਬੀਬੀ ਜਗੀਰ ਕੌਰ ਟੱਕਰ ਦੇ ਹਨ। ਪ੍ਰਧਾਨਗੀ ਦੀ ਇਸ ਲੜਾਈ ਵਿਚ ਕਿਸ ਦੀ ਜਿੱਤ ਹੋਵੇਗੀ। ਇਹ ਬੁੱਧਵਾਰ ਨੂੰ ਸਾਫ ਹੋ ਜਾਵੇਗਾ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਅੰਮ੍ਰਿਤਸਰ ਪੁੱਜੇ। ਢੀਂਡਸਾ ਨੇ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਆਉਂਦਿਆਂ ਕਿਹਾ ਕਿ ਉਨ੍ਹਾਂ ਦਾ ਟੀਚਾ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਹੈ। ਸਾਨੂੰ ਸਭ ਨੂੰ ਪੁਰਾਣੀਆਂ ਗੱਲਾਂ ਨੂੰ ਭੁਲਾ ਕੇ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਤਾਨਾਸ਼ਾਹ ਹੈ, ਜਦਕਿ ਪ੍ਰਕਾਸ਼ ਸਿੰਘ ਬਾਦਲ ਤਾਨਾਸ਼ਾਹ ਨਹੀਂ ਸੀ।
ਮੌਜੂਦਾ ਸਮੇਂ ਵਿਚ ਅਕਾਲੀ ਦਲ ਵਿਚ ਬਗਾਵਤ ਦੀਆਂ ਉੱਠ ਰਹੀਆਂ ਆਵਾਜ਼ਾਂ ਅਤੇ ਬੀਬੀ ਜਗੀਰ ਕੌਰ ਨੂੰ ਬਾਹਰੀ ਹਮਾਇਤ ਕਾਰਨ ਲੜਾਈ ਕਾਫੀ ਦਿਲਚਸਪ ਬਣੀ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jagir, SGPC, Shiromani Akali Dal, Sukhbir Badal, Sukhdev singh dhindsa