ਪਰਾਲੀ ਸਾੜਣ ਵਿਰੁੱਧ ਪੰਜਾਬ ਸਰਕਾਰ ਦੇ ਨਾਲ ਹੋਈ ਸ਼੍ਰੋਮਣੀ ਕਮੇਟੀ, ਗੁਰਦਵਾਰਿਆਂ ਨੂੰ ਦਿੱਤੇ ਇਹ ਨਿਰਦੇਸ਼

ਪੰਜਾਬ ਦੇ ਖੇਤੀਬਾੜੀ ਵਿਭਾਗ ਦੀ ਅਪੀਲ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ।

ਪਰਾਲੀ ਸਾੜਣ ਵਿਰੁੱਧ ਪੰਜਾਬ ਸਰਕਾਰ ਦੇ ਨਾਲ ਹੋਈ ਸ਼੍ਰੋਮਣੀ ਕਮੇਟੀ, ਗੁਰਦਵਾਰਿਆਂ ਨੂੰ ਦਿੱਤੇ ਇਹ ਨਿਰਦੇਸ਼( ਫਾਈਲ ਫੋਟੋ)

ਪਰਾਲੀ ਸਾੜਣ ਵਿਰੁੱਧ ਪੰਜਾਬ ਸਰਕਾਰ ਦੇ ਨਾਲ ਹੋਈ ਸ਼੍ਰੋਮਣੀ ਕਮੇਟੀ, ਗੁਰਦਵਾਰਿਆਂ ਨੂੰ ਦਿੱਤੇ ਇਹ ਨਿਰਦੇਸ਼( ਫਾਈਲ ਫੋਟੋ)

 • Share this:
  ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਬੇ ਦੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਹੈ।

  ਪੰਜਾਬ ਦੇ ਖੇਤੀਬਾੜੀ ਵਿਭਾਗ ਦੀ ਅਪੀਲ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ।

  ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨੇ ਸਮੂਹ ਮੈਨੇਜਰਾਂ ਨੂੰ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਖੇਤੀ ਅਧੀਨ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੋਮਣੀ ਕਮੇਟੀ ਨੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀਆਂ ਨੂੰ ਵੀ ਆਖਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਪ੍ਰੇਰਿਤ ਜਾਵੇ ਕਿਉਂ ਜੋ ਇਸ ਨਾਲ ਸਾਡਾ ਵਾਤਾਵਰਣ ਪ੍ਰਦੂਸ਼ਿਤ ਅਤੇ ਗੰਧਲਾ ਹੁੰਦਾ ਹੈ

  ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵਿੱਚ ਲਗਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਸਮੂਹ ਗੁਰਦੁਆਰਾ ਸਾਹਿਬਾਨ ਵੱਲੋਂ ਕਿਸਾਨਾਂ ਨੂੰ ਇਸ ਸਾਲ ਖੁੱਲ੍ਹੇ ਖੇਤਾਂ ਵਿੱਚ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਪਹੁੰਚ ਨੂੰ ਅਮਲੀਜਾਮਾ ਪਹਿਨਾਇਆ ਜਾ ਸਕੇ।

  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੇ ਪੱਤਰ ਵਿੱਚ ਸ੍ਰੀ ਪੰਨੂੰ ਨੇ ਕਿਹਾ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਪਹੁੰਚ ਅਤੇ ਵਚਨਬੱਧਤਾ ਦਾ ਪਤਾ ਗੁਰੂ ਸਾਹਿਬ ਜੀ ਵੱਲੋਂ ਉਚਾਰੀ ਗੁਰਬਾਣੀ ਵਿੱਚ ਕੁਦਰਤ ਦੇ ਬੇਸ਼ਕੀਮਤੀ ਖਜ਼ਾਨੇ ਦੀ ਵਡਿਆਈ ਤੋਂ ਲਗਦਾ ਹੈ।

  ਖੇਤੀਬਾੜੀ ਸਕੱਤਰ ਨੇ ਕਿਹਾ ਕਿ ਆਉਂਦੀਆਂ ਸਰਦੀਆਂ ਵਿੱਚ ਜਦੋਂ ਸਾਰਾ ਪੰਜਾਬ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਿਹਾ ਹੋਵੇਗਾ ਤਾਂ ਅਜਿਹੇ ਸਮੇਂ ਖੁੱਲ੍ਹੇ ਖੇਤਾਂ ਵਿੱਚ ਅੱਗ ਲਾਉਣ ਨਾਲ ਸਾਡਾ ਵਾਤਾਵਰਣ ਪਲੀਤ ਹੋ ਜਾਵੇਗਾ ਜੋ ਮਨੁੱਖੀ ਸਿਹਤ ਅਤੇ ਖੇਤੀ ਜ਼ਮੀਨ ਲਈ ਘਾਤਕ ਸਿੱਧ ਹੋਵੇਗਾ।
  First published: