SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਕੇਂਦਰ ਸਥਾਪਿਤ

News18 Punjabi | News18 Punjab
Updated: May 6, 2021, 6:49 PM IST
share image
SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਕੇਂਦਰ ਸਥਾਪਿਤ
SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਕੇਂਦਰ ਸਥਾਪਿਤ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈਡਾਂ ਦਾ ਆਰਜੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਪਹਿਲਾਂ ਹੀ 100 ਬੈਡ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਰੀਜਾਂ ਨੂੰ ਆਕਸੀਜਨ ਦੀ ਆ ਰਹੀ ਮੁਸ਼ਕਿਲ ਦੇ ਹੱਲ ਲਈ ਇਹ ਆਰਜੀ ਵਾਰਡ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਵਿਚ ਰੂਸ ਤੋਂ ਵਿਸ਼ੇਸ ਤੌਰ ਤੇ ਮੰਗਵਾਏ ਕਾਨਸੰਟ੍ਰੇਟਰਾਂ ਰਾਹੀਂ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ ਅਤੇ ਹੰਗਾਮੀ ਹਾਲਤ ਲਈ ਮੈਡੀਕਲ ਐਂਬੂਲੈਂਸ ਦਾ ਵੀ ਪ੍ਰਬੰਧ ਹੋਵੇਗਾ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ, ਮਰੀਜਾਂ ਦੀ ਨਿਗਰਾਨੀ ਲਈ ਇਨ੍ਹਾਂ ਵਾਰਡਾਂ ਵਿਚ ਦੋ ਸ਼ਿਫਟਾਂ ਵਿਚ ਮੈਡੀਕਲ ਟੀਮਾਂ ਕੰਮ ਕਰਨਗੀਆਂ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਮਾਰਗ ਤੇ ਚਲਦਿਆਂ ਲੋਕ ਭਲਾਈ ਕਾਰਜਾਂ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜਲਦ ਹੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਜਲੰਧਰ, ਪਟਿਆਲਾ ਤੇ ਭੁਲੱਥ ਆਦਿ ਸ਼ਹਿਰਾਂ ਵਿਚ ਵੀ 25-25 ਬੈਡ ਦਾ ਲੋੜ ਅਨੁਸਾਰ ਕੇਂਦਰ ਸਥਾਪਿਤ ਕਰਾਂਗੇ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸੇਵਾਵਾਂ ਮੂਫਤ ਹੋਣਗੀਆਂ, ਜਿਨ੍ਹਾਂ ਦੀ ਦੇਖਰੇਖ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡਾਕਟਰ ਅਤੇ ਸਟਾਫ ਕਰੇਗਾ।

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਤਾਬਕ ਅਜਿਹੇ 4 ਕੋਰੋਨਾ ਕੇਂਦਰ ਸਥਾਪਿਤ ਕੀਤੇ ਜਾਣਗੇ, ਜਿੱਥੇ ਮਹਾਂਮਾਰੀ ਤੋਂ ਪੀੜਿਤ ਮਰੀਜ਼ਾਂ ਦਾ ਇਲਾਜ਼ ਕੀਤਾ ਜਾਵੇਗਾ।
Published by: Ashish Sharma
First published: May 6, 2021, 6:42 PM IST
ਹੋਰ ਪੜ੍ਹੋ
ਅਗਲੀ ਖ਼ਬਰ