ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬੀਐਸ ਸਿਆਲਕਾ ਨੇ ਹਰਿਆਣਾ ਸਰਕਾਰ ਵੱਲੋਂ ਡੇਰਾਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਦੇ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਡੀਸੀ ਰੋਹਤਕ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ।
ਅਮਰਉਜਾਲਾ ਵਿੱਚ ਛਪੀ ਰਿਪੋਰਟ ਮੁਤਾਬਕ ਪਟੀਸ਼ਨ 'ਚ ਦੋਸ਼ ਲਾਇਆ ਹੈ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੰਦੇ ਹੋਏ ਸਿੱਧੇ ਤੌਰ 'ਤੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਬਲਾਤਕਾਰ ਅਤੇ ਕਤਲ ਵਰਗੇ ਮਾਮਲਿਆਂ 'ਚ ਸਜ਼ਾ ਕੱਟ ਰਿਹਾ ਹੈ। ਉਸ 'ਤੇ ਪੰਜਾਬ 'ਚ ਵੀ ਕਈ ਮਾਮਲੇ ਦਰਜ ਹਨ।
ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਪੰਜਾਬ ਦੀ ਸ਼ਾਂਤੀ ਨੂੰ ਖ਼ਤਰਾ ਪੈਦਾ ਹੋਇਆ ਹੈ। ਪਟੀਸ਼ਨ ਵਿੱਚ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਡੇਰਾ ਮੁਖੀ ਦੀ ਪੈਰੋਲ ਰੱਦ ਕੀਤੀ ਜਾਵੇ ਅਤੇ ਇਸ ਪਟੀਸ਼ਨ ਦੇ ਲੰਬਿਤ ਹੋਣ ਤੱਕ ਉਸ ਨੂੰ ਵਾਪਸ ਜੇਲ੍ਹ ਭੇਜਿਆ ਜਾਵੇ। ਹਾਈਕੋਰਟ ਦੀ ਰਜਿਸਟਰੀ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਸੋਮਵਾਰ ਨੂੰ ਇਸ 'ਤੇ ਸੁਣਵਾਈ ਕਰ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurmeet Ram Rahim Singh, Punjab And Haryana High Court, SGPC