• Home
  • »
  • News
  • »
  • punjab
  • »
  • SGPC PASSES BUDGET OF RS 912 59 CRORE CORONA CAUSES LOSS OF RS 40 66 CRORE

ਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ 59 ਲੱਖ ਰੁਪਏ ਦਾ ਬਜਟ ਪਾਸ

ਸ਼੍ਰੋਮਣੀ ਕਮੇਟੀ ਵੱਲੋਂ ਐਮਾਜ਼ੋਨ ਕੰਪਨੀ ਨੂੰ ਭੇਜਿਆ ਜਾ ਰਿਹਾ ਹੈ ਕਾਨੂੰਨੀ ਨੋਟਿਸ

  • Share this:
    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿਚ 912 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬਜਟ ਉਤੇ ਇਸ ਵਾਰ ਕੋਰੋਨਾ ਮਹਾਮਾਰੀ ਦੀ ਮਾਰ ਪਈ। ਇਸ ਕਾਰਨ ਇਸ ਵਾਰ ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ।

    ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਜਟ ਪੇਸ਼ ਕੀਤਾ। ਉਨ੍ਹਾਂ ਇਸ ਵਰ੍ਹੇ ਦੀ ਅਨੁਮਾਨਤ ਆਮਦਨ 871 ਕਰੋੜ 93 ਲੱਖ ਰੁਪਏ ਹੋਵੇਗੀ। ਗੁਰਦੁਆਰਿਆਂ ਦੀ ਆਮਦਨ ’ਤੇ ਇਹ ਪ੍ਰਭਾਵ ਕਰੋਨਾ ਕਾਰਨ ਪਿਆ ਹੈ, ਜਿਸ ਕਾਰਨ ਬਜਟ ਵੀ ਪ੍ਰਭਾਵਿਤ ਹੋਇਆ।

    ਇਜਲਾਸ ਵੱਲੋਂ ਮਤਾ ਪਾਸ ਕਰਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਤੇ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
    Published by:Gurwinder Singh
    First published:
    Advertisement
    Advertisement